ਸੁਲਤਾਨਪੁਰ ਲੋਧੀ ਦੇ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ/ CCTV ਫੁਟੇਜ ਆਈ ਸਾਹਮਣੇ, ਫਿਰੌਤੀ ਕਾਲ ਦਾ ਸ਼ੱਕ/ ਪੁਲਿਸ ਕਰ ਰਹੀ ਜਾਂਚ

0
1

ਸੁਲਤਾਨਪੁਰ ਲੋਧੀ ਵਿਖੇ ਸਥਿਤ ਬਰਿਸਤਾ ਰੈਸਟੋਰੈਂਟ ਦੇ ਬਾਹਰ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਪਾਈ ਜਾ ਰਹੀ ਹੈ। ਮੋਟਰ ਸਾਇਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦੀਆਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਨੇ। ਘਟਨਾ ਨੂੰ ਫਿਰੌਤੀ ਮੰਗਣ ਨਾਲ ਸਬੰਧਤ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦੇ ਆਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਰੈਸਟੋਰੈਂਟ ਦੇ ਮਾਲਕਾਂ ਨੂੰ ਕੁਝ ਦਿਨ ਪਹਿਲਾਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲੀਆਂ ਕਾਲਾਂ ਆਉਣ ਦੀ ਚਰਚਾ ਹੈ। ਇਸੇ ਦਰਮਿਆਨ ਰੈਸਟੋਰੈਂਟ ਦੇ ਬਾਹਰ ਫਾਇਰਿੰਗ ਦੀ ਇਹ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਸਿਰਫ਼ ਇੱਕ ਗੋਲੀ ਚੱਲੀ ਸੀ, ਪਰ ਇਸ ਸਬੰਧੀ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ।
ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਹਲਚਲ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਇੱਕ ਇੰਸਟਾਗ੍ਰਾਮ ਅਕਾਊਂਟ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਫੋਨ ਕਾਲਾਂ ਦਾ ਜਵਾਬ ਨਾ ਮਿਲਣ ਦਾ ਹਵਾਲਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦਾਅਵੇ ਦੀ ਕੋਈ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ  ਪੁਲਿਸ ਵੱਲੋਂ ਅਧਿਕਾਰਕ ਬਿਆਨ ਜਾਰੀ ਕੀਤਾ ਗਿਆ ਹੈ। ਉੱਧਰ, ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਲਿਖਤੀ ਜਾਂ ਅਧਿਕਾਰਕ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਫਿਰ ਵੀ ਪੁਲਿਸ ਵੱਲੋਂ ਸਾਹਮਣੇ ਆਈ ਜਾਣਕਾਰੀ ਅਤੇ CCTV ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here