ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰੈੱਸ ਕਾਨਫਰੰਸ/ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਬਾਰੇ ਜਾਣਕਾਰੀ/ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਦਾ ਕੀਤਾ ਦਾਅਵਾ By admin - June 25, 2026 0 2 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਬਾਰੇ ਵਿਸਥਾਰਤ ਜਾਣਕਾਰੀ ਸਾਂਝਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਲਾਗਤਾਰ ਕਾਰਵਾਈ ਦੇ ਚਲਦਿਆਂ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਵਿਚ ਕਾਮਯਾਬ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਬਹੁਤ ਸਾਰੀਆਂ ਸੰਸਥਾਵਾਂ ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਨਸ਼ੇ ਇਕ ਵਿਸ਼ਵ-ਵਿਆਪੀ ਅਲਾਮਤ ਹੈ, ਜਿਸ ਲਈ ਸਾਰਿਆਂ ਨੂੰ ਇਕਜੁਟ ਹੋ ਕੇ ਅੱਗੇ ਵਧਣ ਦੀ ਲੋੜ ਹੈ ਅਤੇ ਸਰਕਾਰ ਨੂੰ ਸਾਰੇ ਵਰਗਾਂ ਦਾ ਸਾਥ ਮਿਲ ਰਿਹਾ ਹੈ।