ਗੁਰਦਾਸਪੁਰ ’ਚ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਦਾ ਪ੍ਰਦਰਸ਼ਨ/ ਕੰਮ ਬੰਦ ਕਰ ਕੇ ਕਾਲੇ ਝੰਡਿਆ ਨਾਲ ਕੱਢਿਆ ਰੋਸ ਮਾਰਚ/ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

0
1

ਐਨਐਚਐਮ, ਸਿਹਤ ਵਿਭਾਗ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰਾਂ ਨੇ ਅੱਜ ਮੁਕੰਮਲ ਹੜਤਾਲ ਕਰ ਕੇ ਰੋਸ ਮਾਰਚ ਕੱਢ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੈਸ਼ਨਲ ਹੈਲਥ ਮਿਸ਼ਨ ਮੁਲਾਜਮਾਂ ਤੇ ਕਮਿਊਨਟੀ ਹੈਲਥ ਅਫਸਰਾਂ ਦੇ ਮਸਲਿਆਂ ਨੂੰ ਲਗਾਤਾਰ ਅਣਗੋਲਿਆ ਕਰ ਰਹੀ ਹੈ ਜਿਸ ਦੇ ਚਲਦਿਆਂ ਅੱਜ ਮੁਲਾਜ਼ਮਾਂ ਵੱਲੋਂ  ਮੰਗਾਂ ਨੂੰ ਲੈਕੇ ਕਾਲੀਆ ਝੰਡਿਆਂ ਨਾਲ ਡੀਸੀ  ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਮੰਗ ਪੱਤਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੰਗਾਂ ਮੰਨਣ ਤਕ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਜੇਕਰ ਸਰਕਾਰ ਨੇ ਛੇਤੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਦੌਰਾਨ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here