ਸਿੱਖ ਪ੍ਰਚਾਰਕ ਬਲਦੇਵ ਬਡਾਲਾ ਨੇ ਘੇਰੀ ਪੰਜਾਬ ਕਾਂਗਰਸ/ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਬਿਆਨ ’ਤੇ ਚੁੱਕੇ ਸਵਾਲ/ ਇੰਦਰਾ ਗਾਂਧੀ ਬਾਰੇ ਮੂੰਹ ਖੋਲ੍ਹਣ ਦੀ ਦਿੱਤੀ ਚੁਨੌਤੀ

0
1

ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਬਡਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਨਿਸ਼ਾਨੇ ਉਤੇ ਲਿਆ ਹੈ। ਕਾਂਗਰਸੀ ਸਾਂਸਦ ਚਰਨਜੀਤ ਚੰਨੀ, ਰਾਜ ਵੜਿੰਗ ਤੇ ਬਾਕੀ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਭਾਈ ਵਡਾਲਾ ਨੇ ਕਿਹਾ ਕਿ ਕਾਂਗਰਸ ਨੇ ਪਹਿਲਾ ਸੰਤ ਭਿੰਡਰਾਂਵਾਲਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਸੀ ਅਤੇ ਹੁਣ ਮੁੱਖ ਮੰਤਰੀ ਮਾਨ ਨੂੰ ਸਿਆਸੀ ਢਿੱਬੀ ਲਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਨਾਮ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਦਾ ਐਨਾ ਹੀ ਫਿਕਰ ਸੀ ਤਾਂ ਇਨ੍ਹਾਂ ਨੇ ਅੱਜ ਤਕ ਇੰਦਰਾ ਗਾਂਧੀ ਦੀ ਨਿੰਦਾ ਕਿਉਂ ਨਹੀਂ ਕੀਤੀ।

LEAVE A REPLY

Please enter your comment!
Please enter your name here