ਪੰਜਾਬ ਫਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ’ਚ ਹੰਗਾਮਾ/ 417 ਏਕੜ ਜ਼ਮੀਨ ਨੂੰ ਲੈ ਕੇ ਪ੍ਰਸ਼ਾਸਨ ਤੇ ਲੋਕਾਂ ਵਿਚਾਲੇ ਠਣੀ/ ਲੋਕਾਂ ਨੇ ਥਾਣਾ ਮੁਲੇਪੁਰ ਦਾ ਕੀਤਾ ਘਿਰਾਓ, ਦਿੱਤਾ ਧਰਨਾ By admin - June 26, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਦੀ 417 ਏਕੜ ਜ਼ਮੀਨ ਦਾ ਵਿਵਾਦ ਮੁੜ ਭੱਖ ਗਿਆ ਹੈ। ਜ਼ਮੀਨ ਦਾ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨ ਦਾ ਪਿੰਡ ਵਾਸੀਆਂ ਨੇ ਤਿੱਖਾ ਵਿਰੋਧ ਕੀਤਾ। ਇਸੇ ਦੌਰਾਨ ਹੋਈ ਧੱਕਾਮੁੱਕੀ ਤੋਂ ਬਾਅਦ ਗੁਸਿਆਏ ਪਿੰਡ ਵਾਸੀਆਂ ਨੇ ਥਾਣਾ ਮੁਲੇਪੁਰ ਦਾ ਘਰਾਓ ਕਰਨ ਉਪਰੰਤ ਪਟਿਆਲਾ ਰੋਡ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਧਰਨੇ ਵਿਚ ਪਹੁੰਚੇ ਸਿਆਸੀ ਧਿਰਾਂ ਦੇ ਆਗੂਆਂ ਨੇ ਲੋਕਾਂ ਨਾਲ ਇਕਜੁਟਤਾ ਜਾਹਰ ਕੀਤੀ। ਬਾਅਦ ਵਿਚ ਸੀਨੀਅਰ ਅਧਿਕਾਰੀਆਂ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਸਹਿਮਤੀ ਅਤੇ ਜਾਣਕਾਰੀ ਤੋਂ ਬਿਨਾਂ ਪਿੰਡ ਦੀ ਜ਼ਮੀਨ ਬਾਹਰਲੇ ਵਿਅਕਤੀਆਂ ਨੂੰ ਬੋਲੀ ‘ਤੇ ਦੇ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਨੇ ਸਾਲ 1904 ਵਿੱਚ ਖਰੀਦੀ ਸੀ, ਜਿਸ ‘ਤੇ ਉਹ ਪੀੜ੍ਹੀ-ਦਰ-ਪੀੜ੍ਹੀ ਖੇਤੀ ਕਰਦੇ ਆ ਰਹੇ ਹਨ। ਧਰਨੇ ‘ਤੇ ਪਹੁੰਚੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਰਨਜੀਤ ਸਿੰਘ ਚਰਨਾਥਨ ਅਤੇ ਬਲਜੀਤ ਸਿੰਘ ਭੁੱਟਾ ਨੇ ਇਸ ਨੂੰ ਲੋਕਾਂ ਨਾਲ ਧੱਕੇਸ਼ਾਹੀ ਦੱਸਿਆ। ਦੇਰ ਰਾਤ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।