ਪੰਜਾਬ ਜਲੰਧਰ ’ਚ ਭਿਆਨਕ ਸੜਕ ਹਾਦਸੇ ’ਚ 4 ਮੌਤਾਂ/ ਕਿਸ਼ਨਗੜ੍ਹ ਚੌਕ ਨੇੜੇ ਆਪਸ ’ਚ ਭਿੱੜੀਆਂ ਦੋ ਕਾਰਾਂ/ ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ By admin - June 29, 2026 0 1 Facebook Twitter Pinterest WhatsApp ਜਲੰਧਰ ਦੇ ਭੋਗਪੁਰ ਰੋਡ ‘ਤੇ ਕਿਸ਼ਨਗੜ੍ਹ ਚੌਕ ਨੇੜੇ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਚਾਰ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਦੋ ਔਰਤਾਂ, ਇੱਕ ਬੱਚਾ ਅਤੇ ਇੱਕ ਫੌਜ ਦਾ ਸਿਪਾਹੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਰੁਪਿੰਦਰ ਸਿੰਘ ਉਸ ਦੀ ਪਤਨੀ ਪ੍ਰਦੀਪ ਕੌਰ, ਪੁੱਤਰ ਅਰਬ ਅਤੇ ਮਾਂ ਪੱਪੀ ਵਾਸੀ ਪਿੰਡ ਹਿੰਮਤਪੁਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰੁਪਿੰਦਰ ਸਿੰਘ ਦੋ ਦਿਨ ਪਹਿਲਾਂ ਫੌਜ ਤੋਂ ਛੁੱਟੀ ਲੈ ਕੇ ਘਰ ਵਾਪਸ ਆਇਆ ਸੀ ਅਤੇ ਆਪਣੇ ਪਰਿਵਾਰ ਨਾਲ ਹਜ਼ੂਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਇਹ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।