ਪੰਜਾਬ ਅੰਮ੍ਰਿਤਸਰ ਪੁਲਿਸ ਦਾ ਨੌਜਵਾਨ ’ਤੇ ਹਮਲਾ ਮਾਮਲੇ ’ਚ ਐਕਸ਼ਨ/ ਵੀਡੀਓ ਵਾਇਰਲ ਹੋਣ ਬਾਅਦ ਦੋ ਮੁਲਜ਼ਮ ਕੀਤੇ ਗ੍ਰਿਫਤਾਰ/ ਮੁਲਜ਼ਮਾਂ ਕੋਲ ਖਿਡੌਣਾ ਪਿਸਟਲ ਹੋਣ ਦਾ ਖੁਲਾਸਾ By admin - June 29, 2026 0 1 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਰਣਜੀਤ ਐਵੀਨਿਊ ਇਲਾਕੇ ਵਿੱਚ ਨੌਜਵਾਨ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਾਜਮਾਂ ਦੀ ਪਛਾਣ ਸਾਹਿਲ ਅਤੇ ਰਿਤਿਕ ਵਜੋਂ ਹੋਈ ਹੈ ਜੋ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ। ਮੁਢਲੀ ਪੁਲਿਸ ਜਾਂਚ ਮੁਤਾਬਕ ਪੀੜਤ ਪ੍ਰਯਾਸ ਸ਼ਰਮਾ ਅਤੇ ਦੋਸ਼ੀਆਂ ਵਿਚਾਲੇ ਲਗਭਗ ਦੋ ਮਹੀਨੇ ਪਹਿਲਾਂ ਸ਼ਕਤੀ ਨਗਰ ਸਥਿਤ ਇੱਕ ਸਨੂਕਰ ਸੈਂਟਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਦੀ ਰੰਜਿਸ਼ ਦੇ ਚੱਲਦਿਆਂ ਇਹ ਹਮਲਾ ਕੀਤਾ ਗਿਆ ਹੈ। ਪੁਲਿਸ ਜਾਂਚ ਮੁਤਾਬਕ ਵੀਡੀਓ ਵਿਚ ਦਿਖਾਈ ਦਿੰਦਾ ਹਥਿਆਰ ਖਿਡੌਣਾ ਪਿਸਤੌਲ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਵਨੀਲਾ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਰਣਜੀਤ ਐਵੀਨਿਊ ਦੇ ਐਸਐਚਓ ਵੱਲੋਂ ਤੁਰੰਤ ਟੀਮਾਂ ਗਠਿਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਨੇ ਘਟਨਾ ਤੋਂ ਮਹਿਜ 24 ਘੰਟਿਆਂ ਦੇ ਅੰਦਰ ਹੀ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪੀੜਤ ਪ੍ਰਯਾਸ ਸ਼ਰਮਾ ਅਤੇ ਦੋਸ਼ੀਆਂ ਵਿਚਾਲੇ ਲਗਭਗ ਦੋ ਮਹੀਨੇ ਪਹਿਲਾਂ ਸ਼ਕਤੀ ਨਗਰ ਸਥਿਤ ਇੱਕ ਸਨੂਕਰ ਸੈਂਟਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ। ਉਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਹਮਲਾ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਵਿੱਚ ਜੋ ਹਥਿਆਰ ਦਿਖਾਈ ਦੇ ਰਿਹਾ ਹੈ, ਉਹ ਕੋਈ ਅਸਲੀ ਹਥਿਆਰ ਨਹੀਂ, ਸਗੋਂ ਇੱਕ ਟੌਏ ਪਿਸਤੌਲ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਪ੍ਰਯਾਸ ਸ਼ਰਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਦੀ ਇੱਕ ਉਂਗਲੀ ਵੀ ਕੱਟੀ ਗਈ। ਘਟਨਾ ਤੋਂ ਬਾਅਦ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੂਜੇ ਪਾਸੇ, ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਏਡੀਸੀਪੀ ਵਨੀਲਾ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਹਰ ਗੰਭੀਰ ਅਪਰਾਧ ਨੂੰ ਜਲਦ ਤੋਂ ਜਲਦ ਟਰੇਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਟਨਾ ਨੂੰ ਗਲਤ ਅਫਵਾਹਾਂ ਨਾਲ ਨਾ ਜੋੜਣ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕਰਨ।