ਜਲੰਧਰ ਦੇ ਨਿਊ ਸੰਤ ਨਗਰ ਵਾਸੀਆਂ ਦਾ ਪ੍ਰਦਰਸ਼ਨ/ ਪਾਣੀ ਤੇ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਨਾਅਰੇਬਾਜ਼ੀ/ ਕੌਂਸਲਰ ਖਿਲਾਫ ਕੱਢੀ ਭੜਾਸ

0
1

ਜਲੰਧਰ ਪੱਛਮੀ ਹਲਕੇ ਦੇ ਮਿੱਠੂ ਬਸਤੀ ਖੇਤਰ ਦੇ ਅਧੀਨ ਆਉਣ ਵਾਲੇ ਨਿਊ ਸੰਤ ਨਗਰ ਖੇਤਰ ਦੇ ਵਾਸੀ ਪਾਣੀ ਦੇ ਬਿਜਲੀ ਦੀ ਕਮੀ ਦੇ ਚਲਦਿਆਂ ਕਾਫੀ ਪ੍ਰੇਸ਼ਾਨ ਹਨ। ਇਸੇ ਨੂੰ ਲੈ ਕੇ ਸਥਾਨਕ ਵਾਸੀਆਂ ਨੇ ਨਗਰ ਨਿਗਮ ਖਿਲਾਫ ਧਰਨਾ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ’ਚ ਸ਼ਾਮਲ ਔਰਤਾਂ ਦਾ ਇਲਜਾਮ ਸੀ ਕਿ ਉਨ੍ਹਾਂ ਦੇ ਇਲਾਕੇ ਨੂੰ ਲੰਬੇ ਸਮੇਂ ਤੋਂ ਸਾਫ਼ ਪਾਣੀ ਨਹੀਂ ਮਿਲ ਰਿਹਾ ਹੈ ਪਰ ਨਿਗਮ ਕੋਈ ਧਿਆਨ ਨਹੀਂ ਦੇ ਰਿਹਾ। ਲੋਕਾਂ ਨੇ ਸਥਾਨਕ ਕੌਂਸਲਰ ਨੂੰ ਵਾਰਡ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਕਈ ਘਰਾਂ ਵਿੱਚ ਗੰਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਵਸਨੀਕਾਂ ਨੂੰ ਅਸੁਵਿਧਾ ਹੋ ਰਹੀ ਹੈ। ਤੇਜ਼ ਗਰਮੀ ਦੌਰਾਨ ਬਿਜਲੀ ਅਤੇ ਪਾਣੀ ਦੀ ਘਾਟ ਨੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਇਲਾਕਾ ਗੰਦਗੀ ਨਾਲ ਭਰਿਆ ਹੋਇਆ ਹੈ ਅਤੇ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ, ਕੋਈ ਹੱਲ ਨਹੀਂ ਲੱਭਿਆ ਗਿਆ ਹੈ।
ਇਸ ਦੌਰਾਨ ਰਵੀ ਭਗਤ ਨੇ ਦੱਸਿਆ ਕਿ ਇਹ ਮਸਲਾ ਵਾਰਡ ਨੰਬਰ 48 ਦੇ ਬੂਥ ਨੰਬਰ 66 ਅਤੇ 67 ਨਾਲ ਸਬੰਧਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਦੇ ਲੋਕਾਂ ਨੂੰ ਅਜੇ ਤੱਕ ਕੌਂਸਲਰ ਨਹੀਂ ਮਿਲਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਨਹੀਂ ਜਾ ਰਹੀਆਂ। ਕਈ ਵਾਰ ਪਾਣੀ ਦੀ ਮੋਟਰ ਖਰਾਬ ਹੋ ਜਾਂਦੀ ਹੈ, ਕਈ ਵਾਰ ਬਿਜਲੀ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਸਥਾਨਕ ਕੌਂਸਲਰ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਮੰਤਰੀ ਦੀ ਕੋਈ ਘਾਟ ਨਹੀਂ ਰਹੀ, ਸਗੋਂ ਕੌਂਸਲਰ ਇਲਾਕੇ ਲਈ ਜ਼ਿੰਮੇਵਾਰ ਹੈ। ਰੋਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਕੌਂਸਲਰ ਹਰਜਿੰਦਰ ਸਿੰਘ ਲਾਡਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਮੱਸਿਆਵਾਂ ਦੇ ਜਲਦੀ ਹੱਲ ਦੀ ਮੰਗ ਕੀਤੀ।

LEAVE A REPLY

Please enter your comment!
Please enter your name here