ਗੁਰਦਾਸਪੁਰ ਵਿਖੇ ਇਕ ਸ਼ਾਮ ਭੋਲੇ ਬਾਬਾ ਦੇ ਨਾਮ ਸਮਾਗਮ/ ਸਰਕਾਰ ਵੱਲੋਂ ਕਰਵਾਏ ਸਮਾਗਮ ’ਚ ਪਹੁੰਚੇ ਵੱਡੀ ਗਿਣਤੀ ਲੋਕ/ ਲੋਕਾਂ ਨੇ ਸਰਕਾਰ ਦੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ

0
1

ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਸਥਿਤ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਵਿਖੇ ਇਕ ਸ਼ਾਮ ਭੋਲੇ ਬਾਬਾ ਦੇ ਨਾਮ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਸ਼ਹੂਰ ਗਾਇਕਾ ਅਸ਼ਮੀਤਾ ਤੇ ਭਗਵਾਨ ਸ਼ਿਵ ਦੇ ਉਪਾਸਕ ਅਤੇ ਭਜਨ ਗਾਇਕ ਹੰਸਰਾਜ ਰਘੁਵੰਸ਼ੀ ਨੇ ਆਪਣੇ ਭਜਨਾਂ ਨਾਲ ਦੇਰ ਰਾਤ ਤੱਕ ਸੰਗਤ ਨੂੰ ਬੰਨੀ ਰੱਖਿਆ।
ਸਮਾਗਮ ਵਿੱਚ ਸ਼ਿਰਕਤ ਕਰਨ ਲਈ ਬਟਾਲਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੈ਼ਰੀ ਕਲਸੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਸਮਾਗਮ ਵਿੱਚ ਪਹੁੰਚੇ ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਲੋਕਾਂ ਨੂੰ ਧਾਰਮਿਕ ਵਿਰਸੇ ਨਾਲ ਜੋੜਦੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ।

LEAVE A REPLY

Please enter your comment!
Please enter your name here