ਜਲੰਧਰ ’ਚ ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਮੌਤ/ ਪਰਿਵਾਰ ਨੂੰ ਕਤਲ ਦਾ ਸ਼ੱਕ/ ਪੁਲਿਸ ਜਾਂਚ ਕਰ ਰਹੀ ਹੈ

0
1

 

ਜਲੰਧਰ ਦੀ ਚੌਹਾਨ ਕਲੋਨੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  ਮ੍ਰਿਤਕ ਦੀ ਪਛਾਣ 28 ਸਾਲਾ ਸੋਨੂੰ ਵਾਸੀ ਚੌਹਾਨ ਕਲੋਨੀ ਵਜੋਂ ਹੋਈ ਹੈ। ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਸੀ। ਪਰਿਵਾਰ ਨੇ ਕਤਲ ਦੀ ਸ਼ੱਕਾ ਜਾਹਰ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਸੋਨੂੰ ਐਤਵਾਰ ਨੂੰ ਘਰੋਂ ਨਿਕਲਿਆ ਸੀ ਪਰ ਰਾਤ ਹੋਣ ਤੱਕ ਵਾਪਸ ਨਹੀਂ ਆਇਆ। ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਪਰਿਵਾਰ ਨੂੰ ਪੁਲਿਸ ਨੇ ਫ਼ੋਨ ਰਾਹੀ ਗਲੀ ਨੰਬਰ 5 ਵਿਖੇ ਬੁਲਾਇਆ, ਜਿੱਥੇ ਸੋਨੂੰ ਦੀ ਲਾਸ਼ ਪਈ ਸੀ। ਮ੍ਰਿਤਕ ਦੀ ਮਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਗਲੀ ਨੰਬਰ 6 ਵਾਸੀ ਨੌਜਵਾਨ ‘ਤੇ ਕਤਲ ਕਰਨ ਸ਼ੱਕ ਹੈ। ਉਸਨੇ ਕਿਹਾ ਕਿ ਸੋਨੂੰ ‘ਤੇ ਪਹਿਲਾਂ ਵੀ ਹਮਲਾ ਕੀਤਾ ਗਿਆ ਸੀ ਅਤੇ ਉਸਦਾ ਫ਼ੋਨ ਚੋਰੀ ਹੋ ਗਿਆ ਸੀ।
ਉਸਨੇ ਦੋਸ਼ ਲਗਾਇਆ ਕਿ ਉਸੇ ਵਿਅਕਤੀ ਨੇ ਸੋਨੂੰ ਦਾ ਕਤਲ ਕੀਤਾ ਹੋ ਸਕਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਆਨਾਂ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here