ਆਨੰਦਪੁਰ ਸਾਹਿਬ ਪੁਲਿਸ ਨੇ ਸੁਲਝਾਇਆ ਅੰਨ੍ਹੇ ਕਤਲ ਦਾ ਮਾਮਲਾ/ ਪੁਰਾਣੀ ਰੰਜ਼ਿਸ਼ ਤਹਿਤ ਦਰਜ ਕੀਤਾ ਸੀ ਕਤਲ/ ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ

0
1

 

ਆਨੰਦਪੁਰ ਸਾਹਿਬ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਅਣਪਛਾਤੀ ਲਾਸ਼ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ। ਪੁਲਿਸ ਨੇ ਕਤਲ ਲਈ ਜ਼ਿੰਮੇਵਾਰ ਨਾਬਾਲਿਗ ਲੜਕੇ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਮੁਤਾਬਕ ਮੁਲਜਮ ਨੇ ਇਹ ਕਦਮ ਸਰੀਰਕ ਛੇੜਛਾੜ ਦੇ ਚਲਦਿਆਂ ਚੁੱਕਿਆ ਸੀ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ, ਜਿੱਥੋਂ ਉਸ ਨੂੰ ਬਾਲ ਸੁਧਾਰ ਕੇਂਦਰ ਹੁਸ਼ਿਆਰਪੁਰ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਮੋਬਾਈਲ ਫੋਨ, ਮੋਟਰ ਸਾਇਕਲ ਤੇ ਵਾਰਦਾਤ ਸਮੇਂ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।

LEAVE A REPLY

Please enter your comment!
Please enter your name here