ਪੱਟੀ ਦੇ ਪਿੰਡ ਸਭਰਾ ’ਚ ਸਪਰੇਅ ਚੜ੍ਹਨ ਨਾਲ ਮੌਤ/ ਖੇਤਾਂ ’ਚ ਸਪਰੇਅ ਕਰਨ ਦੌਰਾਨ ਚੜ੍ਹੀ ਦਵਾਈ/ ਇਲਾਕੇ ’ਚ ਸੋਗ ਦੀ ਲਹਿਰ, ਪੁਲਿਸ ਕਰ ਰਹੀ ਜਾਂਚ

0
1

ਤਰਨ ਤਾਰਨ ਦੇ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਖੇਤਾਂ ਵਿਚ ਸਪਰੇਅ ਕਰਨ ਦੌਰਾਨ ਮਜਦੂਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਚਰਨ ਸਿੰਘ ਖੇਤਾਂ ਵਿਚ ਸਪਰੇਅ ਕਰ ਰਿਹਾ ਸੀ ਕਿ ਉਸ ਨੂੰ ਜ਼ਹਿਰੀਲੀ ਦਵਾਈ ਚੜ ਗਈ ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਪੀੜਤ ਪਰਿਵਾਰ ਨੇ ਸਮਾਜ ਸੇਵੀਆਂ ਤੇ ਸਰਕਾਰ ਅੱਗੇ ਮਦਦ ਲਈ ਗੁਹਾਰ ਲਗਾਈ ਹੈ।
ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਚਰਨ ਸਿੰਘ ਖੇਤਾਂ ਵਿੱਚ ਸਪਰੇ ਕਰਨ ਲਈ ਗਿਆ ਸੀ ਜਿੱਥੇ ਉਸ ਨੂੰ ਜਹਰੀਲੀ ਦਵਾਈ ਚੜ ਗਈ ਜਿਸ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹ ਤਾਂ ਪਹਿਲਾਂ ਹੀ ਗਰੀਬੀ ਦੀ ਮਾਰ ਹੇਠ ਦੱਬੇ ਹੋਏ ਹਨ ਅਤੇ ਉੱਪਰੋਂ ਉਹਨਾਂ ਦੇ ਘਰ ਦਾ ਗੁਜ਼ਾਰਾ ਚਲਾਉਣ ਵਾਲੇ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀਆਂ ਅੱਗੇ ਮਦਦ ਲਈ ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here