ਕਿਸਾਨ ਜਥੇਬੰਦੀ ਉਗਰਾਹਾਂ ਦਾ ਬਿਜਲੀ ਸੰਕਟ ਖਿਲਾਫ ਐਕਸ਼ਨ/ ਪ੍ਰਭਾਵਿਤ ਬਿਜਲੀ ਗਰਿੱਡਾ ਦੇ ਘਿਰਾਓ ਦਾ ਐਲਾਨ/ ਜਥੇਬੰਦੀ ਆਗੂ ਜੋਗਿੰਦਰ ਉਗਰਾਹਾਂ ਨੇ ਸਾਧੇ ਨਿਸ਼ਾਨਾ

0
1

ਪੰਜਾਬ ਅੰਦਰ ਬਿਜਲੀ ਸੰਕਟ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਖਾਸ ਕਰ ਕੇ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਦੌਰਾਨ ਬਿਜਲੀ ਨਾ ਮਿਲਣ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਕਿਸਾਨ ਯੂਨੀਅਨ ਉਗਰਾਹਾਂ ਨੇ ਬਿਜਲੀ ਸੰਕਟ ਨੂੰ ਲੈ ਕੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜਥੇਬੰਦੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਮੁਤਾਬਕ ਭਲਕੇ ਤੋਂ ਪ੍ਰਭਾਵਿਤ ਬਿਜਲੀ ਗਰਿੱਡਾਂ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਵਿਚ ਨਾਕਾਮ ਸਾਬਤ ਹੋਈ ਹੈ ਜਿਸ ਦੇ ਚਲਦਿਆਂ ਕਈ ਥਾਈਂ ਸਿਰਫ 3 ਤੋਂ 6 ਘੰਟੇ ਹੀ ਬਿਜਲੀ ਸਪਲਾਈ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਦਾ ਝੋਨਾ ਸੁੱਕਣ ਲੱਗਿਆ ਹੈ, ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਭਲਕ ਤੋਂ ਬਿਜਲੀ ਗਰਿੱਡਾਂ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।

LEAVE A REPLY

Please enter your comment!
Please enter your name here