ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ/ 4 ਜੁਲਾਈ ਨੂੰ ਸਰਹਿੰਦ ਵਿਖੇ ਰੇਲ ਰੋਕੋ ਪ੍ਰਦਰਸ਼ਨ ਦਾ ਐਲਾਨ By admin - June 30, 2026 0 1 Facebook Twitter Pinterest WhatsApp ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੋਰਚੇ ਦੇ ਆਗੂਆਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ 4 ਜੁਲਾਈ 2026 ਨੂੰ ਮਾਧੋਪੁਰ ਸਰਹਿੰਦ ਵਿਖੇ ‘ਰੇਲ ਰੋਕੋ’ ਪ੍ਰਦਰਸ਼ਨ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਵੇਦਨਸ਼ੀਲ ਮਸਲੇ ‘ਤੇ ਲਗਾਤਾਰ ਬੇਰੁਖ਼ੀ ਦਿਖਾ ਰਹੀਆਂ ਹਨ। ਕਾਨੂੰਨੀ ਸਜ਼ਾਵਾਂ ਭੁਗਤਣ ਦੇ ਬਾਵਜੂਦ ਕਈ ਸਿੱਖ ਕੈਦੀ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੈ। ਆਗੂਆਂ ਨੇ ਦੱਸਿਆ ਕਿ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਪੰਥਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਸਮੂਹ ਇਨਸਾਫ਼ ਪਸੰਦ ਲੋਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 4 ਜੁਲਾਈ ਨੂੰ ਵੱਡੀ ਗਿਣਤੀ ਵਿੱਚ ਸਰਹਿੰਦ ਮਾਧੋਪੁਰ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਨ, ਤਾਂ ਜੋ ਸੁੱਤੀਆਂ ਹੋਈਆਂ ਸਰਕਾਰਾਂ ਨੂੰ ਜਗਾਇਆ ਜਾ ਸਕੇ।