ਪੰਜਾਬ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਬੋਲੇ ਹਰਜੋਤ ਬੈਂਸ/ ਸਰਕਾਰ ਵੱਲੋਂ ਆਖਰੀ ਗਾਰੰਟੀ ਪੂਰੀ ਕਰਨ ਦਾ ਦਾਅਵਾ/ ਕਿਹਾ, ਵਾਅਦਿਆਂ ਤੋਂ ਅੱਗੇ ਵੱਧ ਕੇ ਖਰੀ ਉਤਰੀ ਹੈ ਸਰਕਾਰ By admin - July 1, 2026 0 2 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਹੋਣ ਨੂੰ ਲੈ ਕੇ ਸਰਕਾਰ ਦੀ ਪਿੱਠ ਥਪਥਪਾਈ ਹੈ। ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗ੍ਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਰਜਿਸਟ੍ਰੇਸ਼ਨ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕਾ ਸੂਬੇ ਦੇ ਅਗੇਤੀ ਹਲਕਿਆਂ ਵਿੱਚ ਸ਼ਾਮਲ ਹੋ ਗਿਆ ਹੈ, ਹਲਕੇ ਵਿਚ 70 ਹਜ਼ਾਰ ਤੋ ਵੱਧ ਮਹਿਲਾਵਾਂ ਨੇ ਰਜਿਸ਼ਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਅਤੇ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਆਲੇ ਦੁਆਲੇ ਇਲਾਕਿਆਂ ਤੋਂ ਪਹੁੰਚੀਆਂ ਮਹਿਲਾਵਾਂ ਵਿੱਚ ਅੱਜ ਭਾਰੀ ਉਤਸ਼ਾਹ ਹੈ, ਉਨ੍ਹਾਂ ਦੇ ਖਾਤਿਆਂ ਵਿਚ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ਦੀ ਮੁਸਕਾਨ ਹੀ ਸਾਡੀ ਸਫਲਤਾ ਹੈ।