ਪੰਜਾਬ ਅੰਮ੍ਰਿਤਸਰ ਪੁਲਿਸ ਦਾ ਬੇਅਦਬੀ ਮਾਮਲੇ ’ਚ ਖੁਲਾਸਾ/ ਪੈਸੇ ਨਾ ਮਿਲਣ ’ਤੇ ਪਾੜੇ ਸੀ ਗੁਟਕਾ ਸਾਹਿਬ ਦੇ ਅੰਗ/ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ By admin - July 2, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਥਾਣਾ ਵੇਰਕਾ ਦੀ ਪੁਲਿਸ ਨੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਮਲੇ ਵਿਚ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਘਟਨਾ ਲਈ ਜ਼ਿੰਮੇਵਾਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮ ਨੇ ਪਾਠ ਕਰ ਰਹੀ ਆਪਣੀ ਮਾਂ ਕੋਲੋਂ ਨਸ਼ੀਲੇ ਪਦਾਰਥ ਲਈ ਪੈਸੇ ਮੰਗੇ ਸਨ ਪਰ ਮਾਂ ਨੇ ਮਨ੍ਹਾਂ ਕੀਤਾ ਤਾਂ ਉਸ ਨੇ ਉਸ ਦੇ ਹੱਥੋਂ ਗੁਟਕਾ ਸਾਹਿਬ ਖੋਹ ਕੇ ਉਸ ਦੇ ਅੰਗ ਪਾੜ ਦਿੱਤੇ। ਪੁਲਿਸ ਨੇ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਂ ਅਮਰਜੀਤ ਕੌਰ ਵੱਲੋਂ ਪੁਲਿਸ ਕੋਲ ਦਿੱਤੀ ਸ਼ਿਕਾਇਤ ਮੁਤਾਬਕ ਉਹ ਘਰ ਦੀ ਸਫ਼ਾਈ ਦਾ ਕੰਮ ਕਰਦੀ ਹੈ। ਉਸਦਾ ਪੁੱਤਰ ਹਰਦੀਪ ਸਿੰਘ ਉਸ ਤੋਂ ਅਕਸਰ ਨਸੀਲੇ ਪਦਾਰਥ ਲਈ ਪੈਸੇ ਮੰਗਦਾ ਰਹਿੰਦਾ ਹੈ। ਇਸੇ ਤਹਿਤ ਉਹ 29 ਜੂਨ ਨੂੰ ਸ਼ਾਮ 4 ਵਜੇ ਦੇ ਕਰੀਬ ਆਪਣੇ ਘਰ ਦੇ ਬਾਹਰ ਬੈਠੀ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਰਹੀ ਸੀ ਕਿ ਉਸ ਦੇ ਪੁੱਤਰ ਨੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ। ਜਦੋਂ ਉਸਨੇ ਇਨਕਾਰ ਕੀਤਾ ਤਾਂ ਉਸ ਨੇ ਗੁੱਸੇ ਵਿੱਚ ਆ ਕੇ ਕਥਿਤ ਤੌਰ ‘ਤੇ ਉਸਦੇ ਹੱਥੋਂ ਗੁਟਕਾ ਸਾਹਿਬ ਖੋਹ ਲਿਆ ਅਤੇ ਇਸਦੇ ਪੰਨੇ ਪਾੜ ਕੇ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਇਸ ਤੋਂ ਬਾਅਦ ਔਰਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਵੇਰਕਾ ਪੁਲਿਸ ਸਟੇਸ਼ਨ ਨੇ ਤੁਰੰਤ ਕਾਰਵਾਈ ਕੀਤੀ, ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀ ਖਿਲਾਫ ਸਖਤ ਕਾਰਵਾਈ ਮੰਗੀ ਹੈ।