ਪੰਜਾਬ ਮੋਗਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ/ 505 ਗਰਾਮ ਹੈਰੋਇਨ ਸਮੇਤ ਇਕ ਕਾਬੂ/ ਕਾਰ ਬਰਾਮਦ, ਹੋਰ ਖੁਲਾਸੇ ਦੀ ਉਮੀਦ By admin - July 2, 2026 0 1 Facebook Twitter Pinterest WhatsApp ਮੋਗਾ ਸੀਆਈਏ ਸਟਾਫ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਨਸ਼ੇ ਦੀ ਖੇਪ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਮੁਲਜ਼ਮ ਦੀ ਪਛਾਣ ਕਰਨਵੀਰ ਸਿੰਘ ਉਰਫ਼ ਕਰਨ ਵਾਸੀ ਵੱਡਾ ਘਰ ਵਜੋਂ ਹੋਈ ਹੈ। ਪੁਲਿਸ ਨੇ ਇਸ ਦੇ ਕਬਜ਼ਾ ਵਿਚੋਂ 505 ਗ੍ਰਾਮ ਹੈਰੋਇਨ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਗਈ। ਮੁਲਜ਼ਮ ਦੀ ਮੁਢਲੀ ਪੁਛਗਿੱਛ ਦੇ ਆਧਾਰ ਉਤੇ ਹਰਦੀਪ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਵੀ ਇਸ ਮਾਮਲੇ ਵਿਚ ਨਾਮਜਦ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਦੇ ਦੱਸਣ ਮੁਤਾਬਕ ਐੱਸਆਈ ਸਤਨਾਮ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਮੁਖ਼ਬਰ ਖ਼ਾਸ ਦੀ ਇਤਲਾਹ ਉਤੇ ਜੈ ਸਿੰਘ ਵਾਲਾ ਰੋਡ ‘ਤੇ ਪਿੰਡ ਗਿੱਲ ਦੇ ਸੇਮ ਵਾਲੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਕਰਨਵੀਰ ਸਿੰਘ ਉਰਫ਼ ਕਰਨ ਵਾਸੀ ਵੱਡਾ ਘਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਗਈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿੱਚ ਹਰਦੀਪ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਅਤੇ ਸੰਭਾਵਿਤ ਬਰਾਮਦਗੀਆਂ ਕੀਤੀਆਂ ਜਾ ਸਕਣ। ਇਸ ਸਬੰਧੀ ਥਾਣਾ ਬਾਘਾ ਪੁਰਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।