ਪੰਜਾਬ ਪਟਿਆਲਾ ‘ਚ ਵਿਆਹੁਤਾ ਵੱਲੋਂ ਖੁਦਕੁਸ਼ੀ/ ਸਹੁਰਾ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 2, 2026 0 1 Facebook Twitter Pinterest WhatsApp ਪਟਿਆਲਾ ਦੇ ਕਵਾਲੀ ਇਲਾਕੇ ਵਿੱਚ ਅੱਜ ਸਵੇਰੇ ਇੱਕ 35-36 ਸਾਲਾ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਾਣੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਪਟਿਆਲਾ ਵਿੱਚ ਵਿਆਹੀ ਹੋਈ ਸੀ। ਮ੍ਰਿਤਕਾ ਦੇ ਦੋ ਬੱਚੇ ਵੀ ਹਨ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਗੰਭੀਰ ਇਲਜ਼ਾਮ ਲਾਉਂਦਿਆਂ ਮ੍ਰਿਤਕਾ ਦੇ ਸਹੁਰੇ, ਨਣਦ ਅਤੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਸਾਰੇ ਤੱਥਾਂ ਦੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।