ਰਾਜਾ ਸਾਂਸੀ ਪੁਲਿਸ ਵੱਲੋਂ ਹਥਿਆਰ ਤਸਕਰੀ ਦਾ ਪਰਦਾਫਾਸ਼/ 4 ਗਲੋਕ ਪਿਸਤੌਲ ਤੇ 9 ਮੈਗਜ਼ੀਨਾਂ ਸਮੇਤ 2 ਕਾਬੂ/ ਪਿੰਡ ਜੰਜੋਟੀ ‘ਚੋਂ ਗੁਪਤ ਸੂਚਨਾ ਦੇ ਆਧਾਰ ‘ਤੇ ਬਰਾਮਦਗੀ

0
1

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਅਸਲੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਪਿੰਡ ਜੰਜੋਟੀ ਵਿਖੇ ਛਾਪੇਮਾਰੀ ਕਰ ਕੇ ਦੋ ਮੁਲਜਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 4 ਗਲੋਕ ਪਿਸਟਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਇਸ ਬਰਾਮਦਗੀ ਨੂੰ ਸਰਹੱਦੀ ਖੇਤਰ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਇੱਕ ਵੱਡੀ ਕਾਮਯਾਬੀ ਮੰਨ ਰਹੀ ਹੈ। ਪੁਲਿਸ ਨੇ ਮੁਲਜਮਾਂ ਦਾ ਇਕ ਦਿਨਾਂ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਨਾਜਾਇਜ਼ ਅਸਲਾ ਲੈ ਕੇ ਇਲਾਕੇ ਵਿੱਚ ਘੁੰਮ ਰਹੇ ਹਨ। ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਸ਼ੱਕੀ ਨੌਜਵਾਨਾਂ ਨੂੰ ਰੋਕਆ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਗਲੋਕ ਪਿਸਤੌਲ ਅਤੇ 9 ਮੈਗਜ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਦੋਵਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਤੋਂ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਨਾਜਾਇਜ਼ ਅਸਲਾ ਕਿੱਥੋਂ ਲਿਆਂਦਾ ਗਿਆ, ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ ਅਤੇ ਇਸ ਪਿੱਛੇ ਕਿਹੜਾ ਗਿਰੋਹ ਜਾਂ ਨੈੱਟਵਰਕ ਸਰਗਰਮ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਕੀਤੀ ਜਾ ਸਕੇ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here