ਪੰਜਾਬ ਫਰੀਦਕੋਟ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਐਕਸ਼ਨ/ 1 ਕਿਲੋ 20 ਗ੍ਰਾਮ ਹੈਰੋਇਨ ਸਮੇਤ ਵਾਹਨ ਬਰਾਮਦ/ ਕਾਰ ਛੱਡ ਤਸਕਰ ਫਰਾਰ, ਪੁਲਿਸ ਕਰ ਰਹੀ ਭਾਲ By admin - July 4, 2026 0 1 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਨਸ਼ੇ ਦੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਵੱਲੋਂ ਛੱਡੀ ਕਾਰ ਵਿਚੋਂ 1 ਕਿੱਲੋ 20 ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਨਸ਼ਾ ਤਸਕਰ ਕਾਰ ਛੱਡ ਕੇ ਭੱਜਣ ਵਿਚ ਸਫਲ ਹੋ ਗਏ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਫਰਾਰ ਦੋਸ਼ੀਆਂ ਦੀ ਪਛਾਣ ਕਰਨ ਸ਼ਰਮਾ ਵਾਸੀ ਬਲਬੀਰ ਬਸਤੀ ਫਰੀਦਕੋਟ ਵਜੋਂ ਹੋਈ ਹੈ ਜਦਕਿ ਉਸ ਦੇ ਦੋ ਅਣਪਛਾਤੇ ਸਾਥੀਆਂ ਦੀ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਥਾਣਾ ਸਿਟੀ-2 ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਫਿਰੋਜ਼ਪੁਰ ਰੋਡ ਸਥਿਤ ਇੱਕ ਪੈਟਰੋਲ ਪੰਪ ਨੇੜੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਕਰਨ ਸ਼ਰਮਾ ਵਾਸੀ ਬਲਬੀਰ ਬਸਤੀ, ਫਰੀਦਕੋਟ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਕਾਰ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਘੁੰਮ ਰਿਹਾ ਹੈ। ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਉਕਤ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਾਰ ਵਿੱਚ ਸਵਾਰ ਤਿੰਨੇ ਮੁਲਜ਼ਮ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਵੱਲੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਤਲਾਸ਼ੀ ਦੌਰਾਨ ਕਾਰ ਵਿੱਚੋਂ ਇੱਕ ਇਲੈਕਟ੍ਰਾਨਿਕ ਕੰਡਾ, 20 ਪਾਰਦਰਸ਼ੀ ਪਲਾਸਟਿਕ ਦੇ ਲਿਫ਼ਾਫ਼ੇ, ਇੱਕ ਆਈਫ਼ੋਨ, ਇੱਕ ਪਰਸ, ਜਿਸ ਵਿੱਚ 500 ਰੁਪਏ ਨਕਦ, ਇੱਕ ਆਧਾਰ ਕਾਰਡ ਅਤੇ ਕਾਰ ਨਾਲ ਸਬੰਧਤ ਦਸਤਾਵੇਜ਼ ਵੀ ਬਰਾਮਦ ਕੀਤੇ ਗਏ। ਪੁਲਸ ਨੇ ਹੈਰੋਇਨ, ਕਾਰ ਅਤੇ ਹੋਰ ਸਾਰਾ ਸਾਮਾਨ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਮਾਤਰਾ ਕਮਰਸ਼ੀਅਲ ਸ਼੍ਰੇਣੀ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਿਸ ਨਸ਼ਾ ਤਸਕਰ ਗਿਰੋਹ ਨਾਲ ਸਬੰਧਤ ਹਨ, ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਡੀਐੱਸਪੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।