ਗੈਂਗਸਟਰਵਾਦ ਬਾਰੇ ਵਿਧਾਇਕ ਧਾਲੀਵਾਲ ਦਾ ਵੱਡਾ ਬਿਆਨ/ 164 ਦਿਨਾਂ ਦੌਰਾਨ ਮਿਸਾਲੀ ਕਾਰਵਾਈ ਦਾ ਦਾਅਵਾ/ ਗੈਂਗਸਟਰਵਾਦ ਤੇ ਨਸ਼ਿਆਂ ਦੇ ਛੇਤੀ ਖਾਤਮੇ ਦਾ ਐਲਾਨ

0
2

ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗੈਂਗਸਟਰਵਾਦ ਤੇ ਨਸ਼ਿਆਂ ਖਿਲਾਫ ਕਾਰਵਾਈ ਨੂੰ ਲੈ ਕੇ ਆਪਣੀ ਸਰਕਾਰ ਦੀ ਪਿੱਠ ਥਪਥਪਾਈ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੈਂਗਸਟਰਾਂ ਉਤੇ ਵਾਰ ਮੁਹਿੰਮ ਤਹਿਤ 164 ਦਿਨਾਂ ਦੌਰਾਨ 534 ਥਾਵਾਂ ਉਤੇ ਛਾਪੇਮਾਰੀ ਕਰ ਕੇ 297 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਵਾਦ ਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਲਗਾਤਾਰ ਕੰਮ ਕਰ ਰਹੇ ਹੈ, ਜਿਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ ਅਤੇ ਜਲਦੀ ਹੀ ਦੋਵੇਂ ਅਲਾਮਤਾਂ ਉਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ 206 ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ। ਪੁਲਿਸ ਨੇ ਦੋ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਗੈਂਗਸਟਰਾਂ ਵਿਰੁੱਧ ਜੰਗ ਮੁਹਿੰਮ ਦੌਰਾਨ ਹੁਣ ਤੱਕ 43,127 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ 489ਵੇਂ ਦਿਨ, 187 ਨਸ਼ਾ ਤਸਕਰਾਂ ਨੂੰ 2.1 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਛੇਤੀ ਹੀ ਪੰਜਾਬ ਨੂੰ ਇਨ੍ਹਾਂ ਦੋਵਾਂ ਅਲਾਮਤਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here