ਪੰਜਾਬ ਜਲੰਧਰ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਪੀਐਮ ਮੋਦੀ/ 98.89 ਕਰੋੜ ਲਾਗਤ ਨਾਲ ਬਣਿਆ ਹੈ ਰੇਲਵੇ ਸਟੇਸ਼ਨ/ ਜ਼ੋਰਾਂ ’ਤੇ ਚੱਲ ਰਹੀਆਂ ਉਦਘਾਟਨ ਦੀਆਂ ਤਿਆਰੀਆਂ By admin - July 4, 2026 0 2 Facebook Twitter Pinterest WhatsApp ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਲਈ ਆ ਸਕਦੇ ਹਨ। ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਦੀ ਲਾਗਤ ਨਾਲ ਬਣਿਆ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਪੰਜਾਬ ਦਾ ਪਹਿਲਾ ਰੇਲਵੇ ਸਟੇਸ਼ਨ ਹੈ। ਇਸ ਦੇ ਉਦਘਾਟਨ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ, ਜਿਸ ਦੇ ਤਹਿਤ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਨੇ ਸਟੇਸ਼ਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸੰਭਾਵੀ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ। ਆਧੁਨਿਕ ਸਹੂਲਤਾਂ ਨਾਲ ਲੈਸ, ਇਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਵਿਕਸਤ ਕੀਤਾ ਗਿਆ ਪੰਜਾਬ ਦਾ ਪਹਿਲਾ ਰੇਲਵੇ ਸਟੇਸ਼ਨ ਹੈ। ਸਟੇਸ਼ਨ ‘ਤੇ ਸਾਰੀਆਂ ਜ਼ਰੂਰੀ ਸਹੂਲਤਾਂ ਸਥਾਪਤ ਕੀਤੀਆਂ ਗਈਆਂ ਹਨ, ਜਿਸ ਨਾਲ ਯਾਤਰਾ ਵਧੇਰੇ ਸੁਵਿਧਾਜਨਕ ਅਤੇ ਸੁਰੱਖਿਅਤ ਹੋ ਗਈ ਹੈ। ਰੇਲਵੇ ਅਧਿਕਾਰੀਆਂ ਅਨੁਸਾਰ, ਉਦਘਾਟਨ ਦੀਆਂ ਸਾਰੀਆਂ ਤਿਆਰੀਆਂ ਤੇਜ਼ ਰਫ਼ਤਾਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ। 4