ਸਿੱਧੂ ਮੂਸੇਵਾਲਾ ਦੇ ਪਿਤਾ ਦੀ ਜ਼ਮੀਨੀ ਵਿਵਾਦ ਵੀਡੀਓ ਦਾ ਮਾਮਲਾ/ ਬਲਕੌਰ ਸਿੰਘ ਨੇ ਵਾਇਰਲ ਵੀਡੀਓ ਬਾਰੇ ਦਿੱਤਾ ਸਪੱਸ਼ਟੀਕਰਨ/ ਜਾਣਬੁਝ ਕੇ ਬਦਨਾਮ ਕਰਨ ਦੇ ਲਾਏ ਇਲਜ਼ਾਮ

0
1

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲ ਰਹੀ ਵੀਡੀਓ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਉਹ ਇਸ ਜ਼ਮੀਨ ਨੂੰ ਖਰੀਦ ਚੁੱਕੇ ਨੇ ਜਿਸ ਦਾ ਇੰਤਕਾਲ ਹੋ ਚੁੱਕਾ ਬਹਿਨਾਮਾ ਅਤੇ ਰਜਿਸਟਰੀ ਵੀ ਉਹਨਾਂ ਦੇ ਕੋਲ ਹੈ। ਉਨ੍ਹਾਂ ਕਿਹਾ ਕਿ ਉਹ ਉਸ ਜ਼ਮੀਨ ਵਿੱਚ ਗਏ ਜ਼ਰੂਰ ਸਨ ਅਤੇ ਉਸ ਔਰਤ ਨੂੰ ਭੈਣ ਕਹਿ ਕੇ ਵਾਪਸ ਆ ਗਏ ਪਰ ਜਾਣਬੁੱਝ ਕੇ ਉਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ।
ਉਹਨਾਂ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਵਾਇਰਲ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਉਨ੍ਹਾਂ ਨੂੰ ਬਦਨਾਮ ਕਰਨ ਲਈ ਜਾਣਬੁਝ ਕੇ ਅਜਿਹੀਆਂ ਵੀਡੀਓ ਵਾਇਰਲ ਕਰ ਰਹੇ ਹਨ।  ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਨੂੰ ਜਾਣਬੁਝ ਕੇ ਬਦਨਾਮ ਕਰਨਾ ਬੰਦ ਨਾ ਕੀਤਾ ਅਤੇ ਉਹਨਾਂ ਦਾ ਪੱਖ ਜਾਣੇ ਬਿਨਾਂ ਅਜਿਹੀ ਵੀਡੀਓ ਚਲਾਈ ਤਾਂ ਉਹ ਕਾਨੂੰਨੀ ਪ੍ਰਕਿਰਿਆ ਦਾ ਸਹਾਰਾ ਲੈਣਗੇ।

LEAVE A REPLY

Please enter your comment!
Please enter your name here