ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨੂੰ ਰੋਕੇ ਜਾਣ ਦੀ ਵੀਡੀਓ ਵਾਇਰਲ/ ਮੁੱਖ ਮੰਤਰੀ ਦੀ ਫੋਟੋ ਵਾਲੇ ਕਾਰਡ ਪਾ ਕੇ ਆਏ ਸੀ ਸ਼ਰਧਾਲੂ/ ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਲੁਹਾਏ ਪਛਾਣ ਪੱਤਰ By admin - July 4, 2026 0 2 Facebook Twitter Pinterest WhatsApp ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਮੰਤਰੀ ਮਾਨ ਦੀ ਫੋਟੋ ਵਾਲੇ ਆਈ ਕਾਰਡ ਪਾ ਕੇ ਆਏ ਸ਼ਰਧਾਲੂਆਂ ਨੂੰ ਰੋਕੇ ਜਾਣ ਦੀ ਵੀਡੀਓ ਸ਼ੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਮੁੱਖ ਮੰਤਰੀ ਮਾਨ ਦੀ ਫੋਟੋ ਵਾਲੇ ਆਈ ਕਾਰਡ ਗਲਾਂ ਵਿਚ ਪਾ ਕੇ ਆਈ ਸੰਗਤ ਨੂੰ ਕੁੱਝ ਸੇਵਾਦਾਰ ਰੋਕਦੇ ਦਿਖਾਈ ਦਿਖਾਈ ਦੇ ਰਹੇ ਹਨ। ਜਾਣਕਾਰੀ ਅਨੁਸਾਰ ਇਹ ਸੰਗਤ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਸੀ। ਸੇਵਾਦਾਰਾਂ ਦਾ ਕਹਿਣਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਦੋਖੀ ਕਰਾਰ ਦਿੱਤੇ ਵਿਅਕਤੀ ਦੀ ਫੋਟੋ ਵਾਲੇ ਕਾਰਡ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਨਹੀਂ ਜਾ ਸਕਦੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਪਛਾਣ ਪੱਤਰ ਪਹਿਨਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਗਲੇ ਤੋਂ ਇਹ ਕਾਰਡ ਉਤਾਰਨ ਲਈ ਕਿਹਾ ਗਿਆ। ਮੌਕੇ ਤੇ ਮੌਜੂਦ ਕੁਝ ਸਿੱਖ ਸ਼ਰਧਾਲੂਆਂ ਨੇ ਇਨ੍ਹਾਂ ਪਛਾਣ ਪੱਤਰਾਂ ‘ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੋਖੀ ਕਰਾਰ ਦਿੱਤਾ ਗਿਆ ਹੈ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੀ ਤਸਵੀਰ ਵਾਲੇ ਪਛਾਣ ਪੱਤਰ ਪਹਿਨ ਕੇ ਗੁਰਦੁਆਰੇ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ। ਇਸ ਤੋਂ ਬਾਅਦ, ਸ਼ਰਧਾਲੂਆਂ ਨੇ ਉਨ੍ਹਾਂ ਦੇ ਗਲੇ ਤੋਂ ਪਛਾਣ ਪੱਤਰ ਉਤਰਵਾ ਦਿੱਤੇ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਇਹ ਪਛਾਣ ਪੱਤਰ ਉਨ੍ਹਾਂ ਨੂੰ ਸਰਕਾਰੀ ਪ੍ਰਬੰਧ ਤਹਿਤ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਦਰਸ਼ਨ ਕਰਨਾ ਸੀ। https://knocknews.tv/wp-content/uploads/2026/07/4.mp4