ਪੰਜਾਬ ਫਿਲਮ ਸਤਲੁਜ ਬਾਰੇ ਬੀਜੇਪੀ ਪ੍ਰਧਾਨ ਢਿੱਲੋਂ ਦਾ ਬਿਆਨ/ ਕੇਂਦਰੀ ਮੰਤਰੀ ਨਾਲ ਸੰਪਰਕ ਦਾ ਕੀਤਾ ਦਾਅਵਾ/ ਕਿਹਾ, ਛੇਤੀ ਹੀ ਕੱਢਿਆ ਜਾਵੇਗਾ ਮਸਲੇ ਦਾ ਹੱਲ By admin - July 6, 2026 0 1 Facebook Twitter Pinterest WhatsApp ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੈ ਕੇ ਸਿਆਸੀ ਆਗੂਆਂ ਦੇ ਬਿਆਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਹ ਮਾਮਲਾ ਕੇਂਦਰੀ ਮੰਤਰੀ ਕੋਲ ਉਠਾਉਣ ਅਤੇ ਫਿਲਮ ਨੂੰ ਹਟਾਏ ਜਾਣ ਦੇ ਕਾਰਨਾ ਦਾ ਪਤਾ ਲਾਉਣ ਦੀ ਗੱਲ਼ ਕਹੀ ਹੈ। ਚ਼ੰਡੀਗੜ੍ਹ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣ ਦੇ ਫੈਸਲੇ ਬਾਰੇ ਫਿਲਹਾਲ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਅਤ ਛੇਤੀ ਹੀ ਉਹ ਸਬੰਧਤ ਕੇਂਦਰੀ ਮੰਤਰੀ ਅਤੇ ਪਾਰਟੀ ਹਾਈ ਕਮਾਂਡ ਨਾਲ ਗੱਲਬਾਤ ਕਰ ਕੇ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਗਲਤਫਹਿਮੀ ਜਾਂ ਤੱਥਾਂ ਦੀ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਦੂਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਫਿਲਮ ਨੂੰ ਓਟੀਟੀ ਪਲੇਟ ਫਾਰਮ ਤੋਂ ਹਟਾਉਣ ਤੋਂ ਬਾਅਦ ਸਿਆਸੀ ਆਗੂਆਂ ਦੇ ਲਗਾਤਾਰ ਬਿਆਨ ਆ ਰਹੇ ਹਨ ਅਤੇ ਸਾਰੀਆਂ ਧਿਰਾਂ ਵੱਲੋਂ ਇਕ-ਦੂਜੇ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ।