ਪੰਜਾਬ ਅਜਨਾਲਾ ਪੁਲਿਸ ਵੱਲੋਂ ਦੋ ਗੈਂਗਸਟਰਾਂ ਦਾ ਐਨਕਾਊਟਰ/ ਟਾਰਗੇਟ ਕਿਲਿੰਗ ਦੀ ਤਾਕ ’ਚ ਸਨ ਦੋਵੇਂ ਮੁਲਜ਼ਮ/ ਪੁਲਿਸ ਨੇ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ By admin - July 6, 2026 0 1 Facebook Twitter Pinterest WhatsApp ਅਜਨਾਲਾ ਪੁਲਿਸ ਨੇ ਪਿੰਡ ਭੱਖਾ ਤਾਰਾ ਨੇੜੇ ਦੋ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਯੂਕੇ ਬੇਸ ਗੈਂਗਸਟਰ ਗਰੋਹ ਨਾਲ ਜੁੜੇ ਹੋਏ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਮੁਲਜਮਾਂ ਨੂੰ ਫੜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਗ੍ਰਿਫਤਾਰ ਕਰ ਲਿਆ। ਪੁਲਿਸ ਦੀ ਗੋਲੀ ਨਾਲ ਇਕ ਮੁਲਜਮ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਮੁਲਜਮਾਂ ਦੀ ਪਛਾਣ ਸੁਖਰਾਜ ਸਿੰਘ ਅਤੇ ਅਰਜੁਨ ਸ਼ਰਮਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਇੱਕ ਪਿਸਤੌਲ, ਦੋ ਮੋਬਾਈਲ ਫੋਨ ਅਤੇ ਇੱਕ ਥਾਰ ਗੱਡੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਸ਼ੱਕੀ ਵਿਅਕਤੀਆਂ ਦਾ ਪਿੱਛਾ ਕੀਤਾ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਅਜਨਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਮੋਡਿਊਲ ਨੂੰ ਯੂਕੇ ਵਿੱਚ ਬੈਠਾ ਗੈਂਗਸਟਰ ਨਿਸ਼ਾਨ ਚਲਾ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਕਿਸੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਇਲਾਕੇ ਵਿੱਚ ਰੇਕੀ ਕਰ ਰਹੇ ਸਨ। ਫਿਲਹਾਲ ਪੁਲਿਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਗੈਂਗ ਨਾਲ ਜੁੜੇ ਹੋਰ ਵਿਅਕਤੀਆਂ, ਹਥਿਆਰਾਂ ਦੀ ਸਪਲਾਈ ਅਤੇ ਸੰਭਾਵਿਤ ਸਾਜ਼ਿਸ਼ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਸਮੇਂ ਸਿਰ ਕੀਤੀ ਕਾਰਵਾਈ ਨਾਲ ਇੱਕ ਵੱਡੀ ਅਪਰਾਧਿਕ ਵਾਰਦਾਤ ਨੂੰ ਟਾਲ ਦਿੱਤਾ ਗਿਆ।