ਪੰਜਾਬ ਜਲੰਧਰ ਪੁਲਿਸ ਹੱਥੇ ਚੜ੍ਹੇ ਫਿਰੌਤੀ ਮੰਗਣ ਦੇ 3 ਮੁਲਜ਼ਮ/ ਗੈਰ ਕਾਨੂੰਨੀ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ/ ਦੋ ਪਿਸਟਲ, ਨੌਂ ਜ਼ਿੰਦਾ ਕਾਰਤੂਸ ਬਰਾਮਦ By admin - July 6, 2026 0 1 Facebook Twitter Pinterest WhatsApp ਜਲੰਧਰ ਦੇ ਥਾਣਾ ਲੋਹੀਆਂ ਖਾਸ ਦੀ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਨੀਲ ਉਰਫ਼ ਜੀਊਨਾ, ਵਾਸੀ ਮੰਡਾਲਾ ਪਿੰਡ, ਸਲੀਮ ਮਸੀਹ ਉਰਫ਼ ਬੰਟੀ, ਵਾਸੀ ਮੰਡਾਲਾ ਪਿੰਡ ਅਤੇ ਸੁਖਮਨ ਉਰਫ਼ ਸੁੱਖਾ, ਵਾਸੀ ਕੁਤਬੀਵਾਲ ਪਿੰਡ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਦੋ 32 ਬੋਰ ਪਿਸਤੌਲ, ਇੱਕ 315 ਬੋਰ ਦਾ ਦੇਸੀ ਪਿਸਤੌਲ, ਮੈਗਜ਼ੀਨ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।