ਪੰਜਾਬ ਬਰਨਾਲਾ ਵਾਸੀ ਨੌਜਵਾਨ ਦੀ ਕੈਨੇਡਾ ’ਚ ਮੌਤ/ ਡੁੱਬਦੇ ਦੋਸਤ ਨੂੰ ਬਚਾਉਣ ਦੌਰਾਨ ਗਈ ਜਾਨ/ ਮ੍ਰਿਤਕ ਦੇਹ ਵਾਪਸ ਲਿਆਉਣ ’ਚ ਮਦਦ ਦੀ ਅਪੀਲ By admin - July 7, 2026 0 1 Facebook Twitter Pinterest WhatsApp ਬਰਨਾਲਾ ਦੇ ਤਪਾ ਮੰਡੀ ਸ਼ਹਿਰ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ਦੀ ਧਰਤੀ ਉਤੇ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਦੀ ਲਾਚੀਨ ਨਹਿਰ ਕੰਢੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਬੁਤਾਲਾ ਵਾਸੀ ਯੋਗਰਾਜ ਸਿੰਘ ਨਾਮ ਦਾ ਨੌਜਵਾਨ ਪੈਰ ਫਿਸਲਣ ਕਾਰਨ ਨਦੀ ਵਿਚ ਡਿੱਗ ਪਿਆ ਸੀ, ਜਿਸ ਨੂੰ ਬਚਾਉਣ ਲਈ ਲਵਪ੍ਰੀਤ ਸਿੰਘ ਨਦੀ ਵਿਚ ਉਤਰਿਆ ਪਰ ਬਾਹਰ ਨਹੀਂ ਨਿਕਲ ਸਕਿਆ। ਇਸ ਹਾਦਸੇ ਵਿਚ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ। ਖਬਰਾਂ ਮੁਤਾਬਕ ਕੈਨੇਡਾ ਦੇ ਸ਼ਹਿਰ ਮਾਂਟਰੀਅਲ ਦੀ ਲਾਚੀਨ ਨਹਿਰ ਦੇ ਕਿਨਾਰੇ ਲਵਪ੍ਰੀਤ ਸਿੰਘ ਦੇ ਦੋਸਤ ਦਾ ਅਚਾਨਕ ਪੈਰ ਫ਼ਿਸਲ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਜਦੋਂ ਲਵਪ੍ਰੀਤ ਸਿੰਘ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਸ ਨੇ ਆਪਣੇ ਦੋਸਤ ਨੂੰ ਬਚਾਉਣ ਲਈ ਤੁਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਅਫ਼ਸੋਸ, ਦੋਸਤ ਨੂੰ ਬਚਾਉਂਦਿਆਂ ਲਵਪ੍ਰੀਤ ਸਿੰਘ ਖ਼ੁਦ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਿਆ। ਕੈਨੇਡਾ ਪ੍ਰਸ਼ਾਸਨ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਢਾਈ ਸਾਲ ਪਹਿਲਾਂ ਹੀ ਵਰਕ ਪਰਮਿਟ ਤੇ ਕਨੈਡਾ ਦੇ ਸ਼ਹਿਰ ਮਾਂਟਰੀਅਲ ਵਿੱਚ ਇੱਕ ਕੰਪਨੀ ਦਾ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਸਾਬਕਾ ਫੌਜੀ ਬਲਵੀਰ ਸਿੰਘ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਆਪਣੀ ਸਾਰੀ ਢਾਈ ਏਕੜ ਜਮੀਨ ਵੇਚ ਦਿੱਤੀ ਸੀ ਪਰ ਪਰ ਕੀ ਪਤਾ ਸੀ ਕਿ ਆਪਣੇ ਹਿੱਸੇ ਸਾਰੀ ਢਾਈ ਏਕੜ ਜਮੀਨ ਵੀ ਵਿਕ ਗਈ ਉੱਥੇ ਇਕਲੋਤੇ ਪੁੱਤ ਦੀ ਮੌਤ ਵੀ ਹੋ ਗਈ। ਮ੍ਰਿਤਕ ਲਵਪ੍ਰੀਤ ਸਿੰਘ ਨੇ 10 ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ। ਇਸ ਮੌਕੇ ਮ੍ਰਿਤਕ ਲਵਪ੍ਰੀਤ ਸਿੰਘ ਦੇ ਰੋਂਦੇ ਕੁਰਲਾਉਂਦੇ ਮਾਪਿਆਂ ਨੇ ਸੈਂਟਰ ਸਰਕਾਰ, ਪੰਜਾਬ ਸਰਕਾਰ ਅਤੇ ਵਿਦੇਸ਼ ਬੈਠੇ ਸਮਾਜ ਸੇਵੀਆਂ ਤੋਂ ਦੁੱਖ ਦੀ ਘੜੀ ਵਿਚ ਸਹਿਯੋਗ ਦੀ ਅਪੀਲ ਕੀਤੀ ਹੈ। ਉਹਨਾਂ ਨੇ ਮ੍ਰਿਤਕ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਕਨੇਡਾ ਤੋਂ ਪੰਜਾਬ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਉਹ ਆਪਣੇ ਇਕਲੋਤੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।