ਫਤਹਿਗੜ੍ਹ ਸਾਹਿਬ ਦੇ ਜਲ ਸਪਲਾਈ ਦਫਤਰ ਅੱਗੇ ਧਰਨਾ/ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਵੱਲੋਂ ਨਾਅਰੇਬਾਜ਼ੀ/ 21 ਜੁਲਾਈ ਨੂੰ ਵਿਸ਼ਾਲ ਰੈਲੀ ਦਾ ਕੀਤਾ ਐਲਾਨ

0
1

 

ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਇਕਤਰ ਹੋਏ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵਿਭਾਗੀ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਆਗੂਆਂ ਮੁਤਾਬਕ ਜਲ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਦਰਜਾ 3 ਅਤੇ 4 ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਲਈ ਜਥੇਬੰਦੀ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਜੋਂ 21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ ਦਾ ਬਕਾਇਆ ਦੇਣਾ, ਸਿੰਚਾਈ ਵਿਭਾਗ ਵਿੱਚ ਪੋਸਟਾਂ ‘ਤੇ ਲਾਇਆ ਕੱਟ ਬੰਦ ਕਰਨਾ, ਪਿਛਲੇ ਸਮੇਂ ਦੌਰਾਨ ਕੱਟੀਆਂ ਗਈਆਂ ਪੋਸਟਾਂ ਨੂੰ ਬਹਾਲ ਕਰਨਾ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਦੂਰ-ਦੁਰਾਡੇ ਕੀਤੀਆਂ ਬਦਲੀਆਂ ਨੂੰ ਰੱਦ ਕਰਨਾ ਸ਼ਾਮਲ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਸਾਥੀ ਸ਼ਾਮਲ ਹੋ ਕੇ ਆਵਾਜ਼ ਬੁਲੰਦ ਕਰਨਗੇ।

LEAVE A REPLY

Please enter your comment!
Please enter your name here