ਪੰਜਾਬ ਸੰਗਰੂਰ ਦੇ ਦਿੜ੍ਹਬਾ ’ਚ ਸੁਨਿਆਰੇ ਦੀ ਦੁਕਾਨ ਅੰਦਰ ਚੋਰੀ/ ਲੱਖਾਂ ਰੁਪਏ ਦੀ ਚਾਂਦੀ ਚੋਰੀ ਕਰ ਕੇ ਚੋਰ ਫਰਾਰ/ ਡੀਵੀਆਰ ਲੈ ਕੇ ਚੋਰ, ਪੁਲਿਸ ਕਰ ਰਹੀ ਜਾਂਚ By admin - July 7, 2026 0 1 Facebook Twitter Pinterest WhatsApp ਸੰਗਰੂਰ ਅਧੀਨ ਆਉਂਦੇ ਦਿੜ੍ਹਬਾ ਸ਼ਹਿਰ ਅੰਦਰ ਚੋਰਾਂ ਵੱਲੋਂ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੇ ਰਾਤ ਵੇਲੇ ਦੁਕਾਨ ਅੰਦਰ ਦਾਖਲ ਹੋਏ ਚੋਰ ਡੇਢ ਕਿੱਲੋ ਦੇ ਕਰੀਬ ਚਾਂਦੀ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਹੋਈ ਚਾਦੀ ਦੀ ਕੀਮਤ ਲੱਖਾਂ ਰੁਪੇ ਦੱਸੀ ਜਾ ਰਹੀ ਹੈ। ਦੁਕਾਨਦਾਰ ਦੇ ਦੱਸਣ ਮੁਤਾਬਕ ਚੋਰ ਦੁਕਾਨ ਦੀ ਛੱਤ ਤੇ ਚੜ ਕੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦਾਖਲ ਹੋਏ ਅਤੇ ਤਕਰੀਬਨ ਡੇਢ ਕਿਲੋ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਲੈ ਗਏ। ਜਾਂਦੇ ਹੋਏ ਚੋਰ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਪੁਟ ਕੇ ਨਾਲ ਲੈ ਗਏ ਹਨ। ਘਟਨਾ ਤੋਂ ਬਾਅਦ ਦੁਕਾਨਦਾਰਾਂ ਅੰਦਰ ਰੋਸ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਖਿਲਾਫ ਸਖਤ ਕਾਰਵਾਈ ਮੰਗੀ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।