ਮੰਡੀ ਗੋਬਿੰਦਗੜ੍ਹ ’ਚ ਅਣਪਛਾਤੀ ਲਾਸ਼ ਬਰਾਮਦ/ ਪੁਲਿਸ ਨੇ ਲਾਂਸ਼ ਮੋਰਚਰੀ ’ਚ ਰਖਵਾ ਕੇ ਜਾਂਚ ਅਰੰਭੀ/ ਮ੍ਰਿਤਕ ਦੀ ਪਛਾਣ ਦੀ ਕੋਸ਼ਿਸ਼ ਜਾਰੀ

0
1

ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖਤ ਲਈ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪੁਲਿਸ ਦੇ ਦੱਸਣ ਮੁਤਾਬਕ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਸੰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੰਨਾ–ਗੋਬਿੰਦਗੜ੍ਹ ਰੋਡ ਦੇ ਸਰਵਿਸ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ਦੇ ਨੇੜੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਉਹਨਾਂ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ। ਇਸ ਲਈ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

LEAVE A REPLY

Please enter your comment!
Please enter your name here