ਪੰਜਾਬ ਮਾਧੋਪੁਰ ਹੈੱਡਵਰਕਸ ਪਹੁੰਚੇ ਮੰਤਰੀ ਵੀਰੇਂਦਰ ਗੋਇਲ/ ਸ਼ਾਹਪੁਰਕੰਡੀ ਨਹਿਰ ਪ੍ਰੋਜੈਕਟ ਦਾ ਲਿਆ ਜਾਇਜ਼ਾ/ 13 ਹਜ਼ਾਰ ਏਕੜ ਨੂੰ ਨਹਿਰੀ ਪਾਣੀ ਮਿਲਣ ਦਾ ਦਾਅਵਾ By admin - July 8, 2026 0 1 Facebook Twitter Pinterest WhatsApp ਕੈਬਨਿਟ ਮੰਤਰੀ ਵੀਰੇਂਦਰ ਗੋਇਲ ਅੱਜ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਦੌਰਾ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਾਹਪੁਰ ਕੰਢੀ ਨਹਿਰ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ 13 ਹਜ਼ਾਰ ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲਣ ਲੱਗੇਗਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਪਾਣੀ ਬਚਤ ਬਾਰੇ ਕੀਤੇ ਕੰਮਾਂ ਦਾ ਗੁਣਗਾਣ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਟੇਲ ਐਂਡ ਤਕ ਨਹਿਰੀ ਪਾਣੀ ਪਹੁੰਚਿਆ ਹੈ। ਮੰਤਰੀ ਵੀਰੇਂਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਖੇਤੀ ਜ਼ਮੀਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਨਹਿਰ ਦਾ ਕੰਮ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਅੱਗੇ ਵਧਾਇਆ ਗਿਆ ਹੈ, ਜਿਸ ਕਾਰਨ ਇਲਾਕੇ ਦੀ ਲਗਭਗ 13,000 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਸ ਇਲਾਕੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਉਮੀਦ ਜਾਗੀ ਹੈ। ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 26% ਤੋਂ ਵਧਾ ਕੇ 80% ਕਰ ਦਿੱਤੀ ਹੈ, ਜਿਸ ਨੂੰ ਜਲਦੀ ਹੀ 86% ਕਰਨ ਦਾ ਟੀਚਾ ਹੈ, ਜਿਸ ਨਾਲ ਵੱਧ ਤੋਂ ਵੱਧ ਫਸਲਾਂ ਨੂੰ ਨਹਿਰੀ ਪਾਣੀ ਮਿਲਣ ਲੱਗੇਗਾ।