ਅਕਾਲੀ ਦਲ ਦੀ ਫਿਲਮ ਸਤਲੁਜ ਨੂੰ ਲੈ ਕੇ ਸਫਾਈ/ ਸੁਖਬੀਰ ਬਾਦਲ ਦੀ ਕੇਂਦਰ ਵੱਲ ਚਿੱਠੀ ਦਾ ਕੀਤਾ ਖੰਡਨ/ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ

0
1

 

ਸ਼੍ਰੋਮਣੀ ਅਕਾਲੀ ਦਲ ਨੇ ਫਿਲਮ ਸਤਲੁਜ ਨੂੰ ਬੰਦ ਕਰਵਾਉਣ ਵਿਚ ਪਾਰਟੀ ਪ੍ਰਧਾਨ ਦੀ ਸ਼ਮੂਲੀਅਤ ਦੇ ਲੱਗ ਰਹੇ ਇਲਜ਼ਾਮਾਂ ਨੂੰ ਲੈ ਕੇ ਸਫਾਈ ਦਿੱਤੀ ਹੈ। ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਬੀ ਖਾਲੜਾ ਦੇ ਬਿਆਨ ਦੇ ਹਵਾਲੇ ਨਾਲ ਸੁਖਬੀਰ ਬਾਦਲ ਵੱਲੋਂ ਫਿਲਮ ਰੁਕਵਾਉਣ ਲਈ ਕੇਂਦਰ ਵੱਲ ਚਿੱਠੀ ਲਿਖਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਜਿਹੇ ਦਾਅਵੇ ਕਰਨ ਵਾਲਿਆਂ ਨੂੰ ਚਿੱਠੀ ਦਾ ਸਬੂਤ ਦੇਣ ਦੀ ਚੁਨੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੋ ਜਾਂਦੇ ਹਨ ਤਾਂ ਉਹ ਕਦੇ ਅਕਾਲੀ ਦਲ ਵੱਲੋਂ ਚੋਣ ਨਹੀਂ ਲੜਨਗੇ।

LEAVE A REPLY

Please enter your comment!
Please enter your name here