ਪੰਜਾਬ ਫਤਹਿਗੜ੍ਹ ਪੁਲਿਸ ਵੱਲੋਂ ਵਾਹਨਾਂ ਦੀ ਤਲਾਸ਼ੀ ਮੁਹਿਮ/ ਖੁਦ ਮੈਦਾਨ ਚ ਨਿਤਰੇ ਐਸਐਸਪੀ ਸ਼ੁਭਮ ਅਗਰਵਾਲ/ ਨਾਕੇਬੰਦੀ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਜਾਂਚ By admin - July 9, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਪੁਲਿਸ ਨੇ ਵੱਖ ਵੱਖ ਥਾਵਾਂ ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੁਹਿੰਮ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਖੁਦ ਮੌਕੇ ‘ਤੇ ਪਹੁੰਚ ਕੇ ਨਾਕਿਆਂ ਦਾ ਨਿਰੀਖਣ ਕੀਤਾ। ਇਸ ਦੌਰਾਨ 15 ਤੋਂ ਵੱਧ ਵਾਹਨਾਂ ਦੇ ਚੱਲਾਨ ਕੀਤੇ ਗਏ ਅਤੇ 2 ਵਾਹਨ ਜ਼ਬਤ ਕੀਤੇ ਗਏ। ਬਸੀ ਪਠਾਣਾ ਡੀ.ਐੱਸ.ਪੀ. ਦਫ਼ਤਰ ਦੇ ਬਾਹਰ ਲਗਾਏ ਗਏ ਨਾਕੇ ‘ਤੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ ਗਏ ਹਨ ਅਤੇ 2 ਵਾਹਨਾਂ ਨੂੰ ਜ਼ਬਤ (ਇਮਪਾਊਂਡ) ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਹਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੋਡੀਫਾਈ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਗਈ। ਐੱਸ.ਐੱਸ.ਪੀ. ਨੇ ਬੁਲਟ ਮੋਟਰਸਾਈਕਲਾਂ ‘ਤੇ ਪਟਾਕੇ ਵਜਾਉਣ ਵਾਲਿਆਂ ਅਤੇ ਹੁਲੜਬਾਜ਼ੀ ਕਰਨ ਵਾਲੇ ਮੋਡੀਫਾਈਡ ਵਾਹਨ ਚਾਲਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।