ਮਾਛੀਵਾੜਾ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫਤਾਰ/ 25 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ/ ਮੁਲਜ਼ਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ

0
1

ਮਾਛੀਵਾੜਾ ਸਾਹਿਬ ਪੁਲਿਸ ਨੇ 25 ਗਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਮੁਲਜਮ ਦੀ ਪਛਾਣ ਹਰਦੀਪ ਸਿੰਘ ਉਰਫ ਗੁੱਲੂ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਧਾਣੇਦਾਰ ਹਾਕਮ ਸਿੰਘ ਨੇ ਮਹੱਦੀਪੁਰ ਟੀ ਪੁਆਇਟ ਨੇੜੇ ਗਸਤ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 25 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਜਿਤੇਸ਼ ਕੌਸ਼ਲ ਨੇ ਦੱਸਿਆ ਕਿ ਕਾਬੂ ਕੀਤੇ ਮੁਲਜਮ ਖਿਲਾਫ ਪਹਿਲਾਂ ਵੀ ਵੱਖ ਵੱਖ ਧਰਾਵਾਂ ਤਹਿਤ 6 ਮਾਮਲੇ ਦਰਜ ਹਨ। ਪੁਲਿਸ ਨੇ ਮੁਲਜਮ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here