ਜਲੰਧਰ ਦੇ ਨਾਰੀ ਨਿਕੇਤਨ ਪਹੁੰਚੇ ਮਨੀਸ਼ ਸਿਸੋਦੀਆ/ ਨਾਰੀ ਨਿਕੇਤਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ/ ਵੱਖ ਵੱਖ ਮੁੱਦਿਆਂ ਬਾਰੇ ਕੀਤੀ ਵਿਚਾਰ-ਚਰਚਾ

0
1

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅੱਜ ਜਲੰਧਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਾਰੀ ਨਿਕੇਤਨ ਦਾ ਦੌਰਾ ਕੀਤਾ।  ਇਸ ਦੌਰਾਨ ਉਨ੍ਹਾਂ ਨੇ ਨਾਰੀ ਨਿਕੇਤਨ ਦੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇੱਥੇ ਮਹਿਲਾਵਾਂ ਲਈ ਕੀਤੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਆਸੀ ਤੇ ਸਮਕਾਲੀ ਮੁੱਦਿਆਂ ਬਾਰੇ ਵਿਚਾਲ-ਚਰਚਾ ਵੀ ਕੀਤੀ। ਨਾਕੀ ਨਿਕੇਤਨ ਦੇ ਪ੍ਰਬੰਧਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਪ੍ਰਬੰਧਨ ਬਹੁਤ ਵਧੀਆ ਹੈ ਅਤੇ ਲੜਕੀਆਂ ਦੀ ਦੇਖਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੰਸਥਾ ਵਿੱਚ ਰਹਿਣ ਵਾਲੀਆਂ ਲੜਕੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਉਤੇ ਵੀ ਤਸੱਲੀ ਜਾਹਰ ਕੀਤੀ।

LEAVE A REPLY

Please enter your comment!
Please enter your name here