ਪੰਜਾਬ ਨਾਭਾ ’ਚ ਨਸ਼ਾ ਤਸਕਰਾਂ ਦਾ ਪਿੱਛਾ ਕਰਦਾ ਐਸਐਚਓ ਗੰਭੀਰ/ ਪੁਲਿਸ ਨੇ ਇਕ ਤਸਕਰ ਕੀਤਾ ਕਾਬੂ, ਦੂਜਾ ਭੱਜਣ ’ਚ ਸਫਲ/ ਨਾਕੇ ਤੋਂ ਭੱਜਦੇ ਤਸਕਰਾਂ ਦਾ ਪੁਲਿਸ ਨੇ ਕੀਤਾ ਪਿੱਛਾ By admin - July 9, 2026 0 1 Facebook Twitter Pinterest WhatsApp ਨਾਭਾ ਵਿਚ ਪੁਲਿਸ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਨਸ਼ਾ ਤਸਕਰਾਂ ਦਾ ਪਿੱਛਾ ਕਰਦਿਆਂ ਐਸਐਚਓ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਵਿਚ ਪੁਲਿਸ ਨੇ ਇਕ ਤਸਕਰ ਕਾਬੂ ਕਰ ਲਿਆ ਜਦਕਿ ਦੂਜਾ ਫਰਾਰ ਹੋਣ ਵਿਚ ਸਫਲ ਹੋ ਗਿਆ। ਜਾਣਕਾਰੀ ਅਨੁਸਾਰ ਨਾਭਾ ਪੁਲਿਸ ਨੇ ਪਿੰਡ ਤੰਗੇੜਾ ਨੇੜੇ ਨਾਕਾਬੰਦੀ ਦੌਰਾਨ ਦੋ ਕਥਿਤ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕਾਰ ਭਜਾ ਲਈ। ਇਸੇ ਦੌਰਾਨ ਪੁਲਿਸ ਵੱਲੋਂ ਪਿੱਛਾ ਕਰਨ ਦੇ ਤਸਕਰਾਂ ਦੀ ਕਾਰ ਪਲਟ ਗਈ ਅਤੇ ਪੁਲਿਸ ਦੀ ਕਾਰ ਵੀ ਹਾਦਸਾ ਗ੍ਰਸਤ ਹੋ ਗਈ, ਜਿਸ ਕਾਰਨ ਐਸਐਚਓ ਜਸਪ੍ਰੀਤ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਸਵਿਫਟ ਕਾਰ ਭਜਾ ਲਈ ਜੋ ਅੱਗੇ ਜਾ ਕੇ ਬੇਕਾਬੂ ਹੋ ਕੇ ਪਲਟ ਗਈ। ਇਸ ਦੌਰਾਨ ਪਿੱਛਾ ਕਰ ਰਹੀ ਪੁਲਿਸ ਦੀ ਗੱਡੀ ਵੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਨਾਭਾ ਦੇ SHO ਜਸਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀ SHO ਨੂੰ ਪਹਿਲਾਂ ਨਾਭਾ ਤੋਂ ਇਲਾਜ ਲਈ ਭੇਜਿਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਪੁਲਿਸ ਨੇ ਇੱਕ ਕਥਿਤ ਤਸਕਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ, ਜਦਕਿ ਦੂਜਾ ਮੌਕੇ ਦਾ ਫ਼ਾਇਦਾ ਚੁੱਕ ਕੇ ਫ਼ਰਾਰ ਹੋ ਗਿਆ। ਫ਼ਰਾਰ ਮੁਲਜ਼ਮ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ। ਪੁਲਿਸ ਵੱਲੋਂ ਜਲਦ ਹੀ ਇਸ ਸਬੰਧੀ ਹੋਰ ਅਧਿਕਾਰਕ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਉਮੀਦ ਹੈ।