SIR ਬੋਝ ਕਾਰਨ ਜਾਨ ਦੇਣ ਵਾਲੇ ਅਧਿਆਪਕ ਦਾ ਸਸਕਾਰ/ ਬੀਤੇ ਦਿਨ ਨਹਿਰ ’ਚ ਛਾਲ ਮਾਰ ਕੇ ਕੀਤੀ ਸੀ ਖੁਦਕੁਸ਼ੀ/ ਅਧਿਆਪਕ ਆਗੂਆਂ ਨੇ ਪਰਿਵਾਰ ਲਈ ਮੰਗੀ ਮਦਦ

0
1

 

ਐਸਆਈਆਰ ਦੇ ਬੋਝ ਕਾਰਨ ਨਹਿਰ ਵਿਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਵਾਲੇ ਅਧਿਆਪਕ ਗੁਰਪ੍ਰੀਤ ਸਿੰਘ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਗੁਰਦਾਸਪੁਰ ਸਿਵਲ ਹਸਪਤਾਲ ਤੋਂ ਪੋਸਟ ਮਾਰਟਮ ਬਾਅਦ ਜੱਦੀ ਪਿੰਡ ਸੱਲੋਪੁਰ ਲਿਆਂਦਾ ਗਿਆ, ਜਿੱਥੇ ਪਰਿਵਾਰ ਦੇ ਵੱਡੀ ਗਿਣਤੀ ਸਾਥੀ ਅਧਿਆਪਕਾਂ ਦੀ ਹਾਜ਼ਰੀ ਵਿਚ ਗੁਰਪ੍ਰੀਤ ਸਿੰਘ ਨੂੰ ਅੰਤਮ ਵਿਦਾਈ ਦਿੱਤੀ। ਇਸ ਮੌਕੇ ਹਲਕਾ ਇੰਚਰਾਜ ਗੁਰਇਕਬਾਲ ਸਿੰਘ ਮਾਹਲ ਤੋਂ ਇਲਾਵਾ ਐਸਡੀਐਮ ਅਸ਼ੋਕ ਕੁਮਾਰ ਵੀ ਮੌਜੂਦ ਰਹੇ। ਇਸੇ ਦੌਰਾਨ ਮ੍ਰਿਤਕ ਦੇ ਸਾਥੀ ਅਧਿਆਪਕਾਂ ਨੇ ਪ੍ਰਸ਼ਾਸਨ ਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਦੇ ਇਲਜ਼ਾਮ ਲਾਉਂਦਿਆਂ ਮ੍ਰਿਤਕ ਦੇ ਪਰਿਵਾਰ ਨੂੰ ਇਕ ਕਰੋੜ ਦੀ ਮਾਲੀ ਮਦਦ ਤੇ ਪਰਿਵਾਰ ਦੇ ਇਕ ਜੀਅ ਨੂੰ ਤੁਰੰਤ ਨੌਕਰੀ ਦੇਣ ਦੀ ਮੰਗ ਕੀਤੀ।
ਦੱਸਣਯੋਗ ਹੈ ਕਿ ਅਧਿਆਪਕ ਗੁਰਪ੍ਰੀਤ ਸਿੰਘ ਨੇ ਬੀਤੇ ਦਿਨ ਨਹਿਰ ਦੇ ਭੱਟੀਆਂ ਪੁੱਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਸੀ।  ਉਹਨਾਂ ਦੀ ਮ੍ਰਿਤਕ ਦੇਹ ਪਿੰਡ ਤੁਗਲਵਾਲ ਦੀ ਠੋਕਰ ਨੇੜਿਓ ਨਹਿਰ ਵਿੱਚੋਂ ਮਿਲ ਗਈ ਸੀ ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਤੋਂ ਬਾਅਦ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇ ਪਿੰਡ ਸੱਲੋਪੁਰ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੀ ਜਿੱਥੇ ਪਰਿਵਾਰ ਅਤੇ ਸੰਗੀ ਸਾਥੀਆਂ ਵਿੱਚ ਭਾਰੀ ਗਮ ਅਤੇ ਸੋਗ ਦਾ ਮਾਹੌਲ ਬਣ ਗਿਆ।  ਇਸ ਉਪਰੰਤ ਪਿੰਡ ਦੇ ਸ਼ਮਸਾਨ ਘਾਟ ਵਿੱਚ ਉਹਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿੱਥੇ ਉਨਾਂ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਅਤੇ ਸਪੁੱਤਰ ਸ਼ਿਵਜੀਤ ਸਿੰਘ ਅਵੇਜੀਤ ਸਿੰਘ ਵੱਲੋਂ ਉਹਨਾਂ ਦੀ ਚਿਖਾ ਨੂੰ ਅੱਗ ਦਿੱਤੀ ਗਈ ।
ਇਸ ਮੌਕੇ ਹਲਕਾ ਕਾਦੀਆਂ ਦੇ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਅਤੇ ਐਸਡੀਐਮ ਗੁਰਦਾਸਪੁਰ ਅਸ਼ੋਕ ਕੁਮਾਰ ਵੀ ਹਾਜ਼ਰ ਸਨ। ਦੂਸਰੇ ਪਾਸੇ ਅਧਿਆਪਕ ਆਗੂ ਕੁਲਦੀਪ ਪੂਰੋਵਾਲ ਅਤੇ ਉਹਨਾਂ ਦੇ ਸਾਥੀਆਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਮੌਤ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਬਾਅ ਕਾਰਨ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਮੌਤ ਦੇ ਕਾਰਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਕ ਕਰੋੜ ਦੀ ਮਾਲੀ ਮਦਦ ਅਤੇ ਇੱਕ ਪਰਿਵਾਰ ਦੇ ਜੀ ਨੂੰ ਨੌਕਰੀ ਤੁਰੰਤ ਦਿੱਤੀ ਜਾਵੇ ।

LEAVE A REPLY

Please enter your comment!
Please enter your name here