ਮੋਗਾ ਨਾਲ ਸਬੰਧਤ ਕਬੱਡੀ ਖਿਡਾਰੀ ਗੋਪੀ ਧੂੜਕੋਟ ਦੀ ਮੌਤ/ ਕਬੱਡੀ ਜਗਤ ਅੰਦਰ ਸੋਗ ਦੀ ਲਹਿਰ/ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ

0
1

ਕਬੱਡੀ ਜਗਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਧੂੜਕੋਟ ਦਾ ਦੇਹਾਂਤ ਹੋ ਗਿਆ। ਮਹਿਜ਼ 44 ਸਾਲਾਂ ਦੀ ਉਮਰ ਅਕਾਲ ਚਲਾਣੇ ਦੀ ਖ਼ਬਰ ਨਾਲ ਖੇਡ ਜਗਤ, ਕਬੱਡੀ ਪ੍ਰੇਮੀਆਂ ਅੰਦਰ ਡੂੰਘੇ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਗੋਪੀ ਧੂੜਕੋਟ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਬਠਿੰਡਾ ਸਥਿਤ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧੂੜਕੋਟ ਰਣਸੀਂਹ ਵਿਖੇ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ।

LEAVE A REPLY

Please enter your comment!
Please enter your name here