ਪੰਜਾਬ ਮਾਨਸਾ ’ਚ ਆਗਣਵਾੜੀ ਮੁਲਾਜ਼ਮਾਂ ਦਾ ਪ੍ਰਦਰਸ਼ਨ/ ਕਾਲੇ ਕੱਪੜੇ ਪਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ/ ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ By admin - July 10, 2026 0 1 Facebook Twitter Pinterest WhatsApp ਆਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਖੇ ਇਕੱਤਰ ਹੋਈਆਂ ਆਗਣਵਾੜੀ ਵਰਕਰਾਂ ਨੇ ਮਾਣ ਮੱਤੇ ਸਮੇਤ ਬਾਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਾਲੇ ਕੱਪੜੇ ਪਾ ਕੇ ਆਈਆਂ ਆਗਣਵਾੜੀ ਵਰਕਰਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਆਗਣਵਾੜੀ ਮੁਲਾਜਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੱਲ ਨਾ ਮੰਨੀ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕਰਨਗੀਆਂ। ਪ੍ਰਦਰਸ਼ਨ ਦੇ ਦੌਰਾਨ ਆਂਗਣਵਾੜੀ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਨੇ ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਸਮੇਂ ਦੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦਾ ਮਾਣ ਭੱਤਾ ਵਧਾਇਆ ਗਿਆ ਸੀ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਆਉਣ ਤੋਂ ਪਹਿਲਾਂ ਵਾਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਮਾਣ ਭੱਤਾ ਡਬਲ ਕੀਤਾ ਜਾਵੇਗਾ ਪਰ ਸਰਕਾਰ ਨੇ ਅੱਜ ਤੱਕ ਆਂਗਣਵਾੜੀ ਮੁਲਾਜ਼ਮਾਂ ਵੱਲ ਧਿਆਨ ਤੱਕ ਨਹੀਂ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਫਆਰਐਸ ਸਕੀਮ ਨੂੰ ਬੰਦ ਕੀਤਾ ਜਾਵੇ ਕਿਉਂਕਿ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਨੂੰ ਖਾਣਾ ਦੇਣ ਦੇ ਸਮੇਂ ਆਧਾਰ ਕਾਰਡ ਲਿੰਕ ਨਾ ਹੋਣ ਕਾਰਨ ਸਮੱਸਿਆ ਆ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਲਈ ਆਂਗਨਵਾੜੀ ਹੈਲਪਰਾਂ ਨੂੰ ਅਣਗੌਲਿਆ ਕੀਤਾ ਗਿਆ ਜਦੋਂ ਕਿ ਆਪਣੀਆਂ ਰੱਖੀਆਂ ਗਈਆਂ ਸਖੀਆਂ ਨੂੰ 300 ਰੁਪਏ ਫਾਰਮ ਦਿੱਤਾ ਜਾ ਰਿਹਾ ਹੈ।