ਮੁਕਤਸਰ ਪੁਲਿਸ ਖਿਲਾਫ਼ ਪਿੰਡ ਵਾਸੀਆਂ ਦਾ ਪ੍ਰਦਰਸ਼ਨ/ ਪੁਲਿਸ ’ਤੇ ਲਾਏ ਨਾਜਾਇਜ਼ ਤੰਗ ਕਰਨ ਦੇ ਇਲਜ਼ਾਮ/ ਗ਼ਲਤ ਕਾਰਵਾਈ ਖਿਲਾਫ਼ ਸੰਘਰਸ਼ ਵਿੱਡਣ ਦੀ ਚਿਤਾਵਨੀ

0
1

 

ਮੁਕਤਸਰ ਸਾਹਿਬ ਅਧੀਨ ਆਉਂਦੇ ਪਿੰਡ ਖੁੰਨਣ ਖੁਰਦ ਵਾਸੀਆਂ ਨੇ ਸਥਾਨਕ ਪੁਲਿਸ ਤੇ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਪਿੰਡ ਵਾਸੀਆਂ ਦਾ ਇਲਜਾਮ ਹੈ ਕਿ ਪੋਰਟਲ ਉਤੇ ਨਸ਼ਾ ਵੇਚਣ ਦੀ ਦਰਜ ਸ਼ਿਕਾਇਤ ਵਿਚ 90 ਤੋਂ 100 ਪਿੰਡ ਵਾਸੀਆਂ ਦੇ ਨਾਮ ਦਰਜ ਕੀਤੇ ਗਏ ਹਨ ਜੋ ਸਰਾਸਰ ਗਲਤ ਹੈ। ਪਿੰਡ ਦੇ ਦੱਸਣ ਮੁਤਾਬਕ ਲਿਸਟ ਵਿਚ ਕੁੱਝ ਅੰਮ੍ਰਿਤਧਾਰੀ ਲੋਕਾਂ ਦੇ ਨਾਮ ਦਰਜ ਕਰ ਦਿੱਤੇ ਗਏ ਹਨ, ਜਿਨ੍ਹਾਂ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ। ਇਸ ਤੋਂ ਇਲਾਵਾ ਦਿਹਾੜੀ ਕਰ ਕੇ ਗੁਜ਼ਾਰਾ ਕਰਨ ਵਾਲੇ ਗਰੀਬ ਲੋਕਾਂ ਅਤੇ ਬੱਚਿਆਂ ਦੇ ਨਾਂਅ ਵੀ ਸ਼ਿਕਾਇਤ ਵਿੱਚ ਸ਼ਾਮਲ ਕੀਤੇ ਗਏ ਹਨ ਜਿਸ ਖਿਲਾਫ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਮੰਗੀ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਗਲਤ ਸ਼ਿਕਾਇਤਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਬੇਵਜ੍ਹਾ ਪਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਦੂਜੇ ਪਾਸੇ ਐੱਸਐੱਚਓ ਦੀਪਿਕਾ ਕੰਬੋਜ ਨੇ ਕਿਹਾ ਕਿ ਪੋਰਟਲ ’ਤੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਹੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੋਰਟਲ ’ਤੇ ਗਲਤ ਸ਼ਿਕਾਇਤਾਂ ਨਾ ਕੀਤੀਆਂ ਜਾਣ, ਕਿਉਂਕਿ ਇਸ ਨਾਲ ਸਮਾਜ ਦੇ ਸਹੀ ਵਿਅਕਤੀਆਂ ਦੀ ਇੱਜ਼ਤ ਅਤੇ ਨਾਮ ਨੂੰ ਨੁਕਸਾਨ ਪਹੁੰਚ ਸਕਦਾ ਹੈ।

LEAVE A REPLY

Please enter your comment!
Please enter your name here