ਗੁਰਦਾਸਪੁਰ ਸ਼ਹਿਰ ਅੰਦਰ ਮੁੜ ਲੱਗੇ ਕੂੜੇ ਦੇ ਢੇਰ/ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਵਿਗੜੇ ਹਾਲਾਤ/ ਕੱਚੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਮੁੜ ਕੀਤੀ ਹੜਤਾਲ

0
2

ਗੁਰਦਾਸਪੁਰ ਨਗਰ ਕੌਂਸਲ ਅਧੀਨ ਕੰਮ ਕਰਦੇ ਕੱਚੇ ਸਫਾਈ ਕਰਮਚਾਰੀਆਂ ਦੇ ਹੜਤਾਲ ਤੇ ਚਲੇ ਜਾਣ ਨਾਲ ਸ਼ਹਿਰ ਅੰਦਰ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਨਗਰ ਕੌਂਸਲ ਦਫਤਰ ਦੇ ਬਾਹਰ ਤਿੰਨ ਦਿਨ ਤੋਂ ਧਰਨਾ ਲਾ ਕੇ ਬੈਠੇ ਮੁਲਾਜਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਮੁਲਾਜ਼ਮਾਂ ਨੇ ਸਰਕਾਰ ਅੱਗੇ ਮੰਗਾਂ ਛੇਤੀ ਮੰਨਣ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਸਫਾਈ ਕਾਮਿਆਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਸੀ ਪਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਬਾਅਦ ਮੁਲਾਜਮਾਂ ਨੇ 8 ਜੁਲਾਈ ਤੋਂ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚਲਦਿਆਂ ਸ਼ਹਿਰ ਅੰਦਰ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਇਸ ਬਾਰੇ ਸਫਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵਾਅਦਾਖਿਲਾਫੀ ਤੇ ਉਤਰ ਆਈ ਹੈ।
ਸਰਕਾਰ ਵੱਲੋਂ ਮੰਗਾ ਮੰਨਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਉਹਨਾਂ ਵੱਲੋਂ ਪਿਛਲੇ ਮਹੀਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਗਈ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਅਤੇ ਇੱਕ ਮਹੀਨਾ ਗੁਜਰਨ ਦੇ ਬਾਵਜੂਦ ਉਨਾਂ ਦੀਆਂ ਤਨਖਾਵਾਂ ਦੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। ਹੁਣ ਜਦੋਂ ਤੱਕ ਕਾਗਜੀ ਪੱਧਰ ’ਤੇ ਤਨਖਾਹਾਂ ਵਿੱਚ ਵਾਧਾ ਲਾਗੂ ਨਹੀਂ ਕੀਤਾ ਜਾਂਦਾ, ਉਹਨਾਂ ਦੀ ਹੜਤਾਲ ਜਾਰੀ ਰਹੇਗੀ।

LEAVE A REPLY

Please enter your comment!
Please enter your name here