ਗੁਰਦਾਸਪੁਰ ਪੁਲਿਸ ਵੱਲੋਂ ਛੇੜਛਾੜ ਦਾ ਦੋਸ਼ੀ ਕਾਬੂ/ ਪੰਡਿਤ ’ਤੇ ਲੱਗੇ ਔਰਤ ਨਾਲ ਛੇੜਛਾੜ ਦੇ ਇਲਜ਼ਾਮ/ ਪੁਲਿਸ ਨੇ ਗ੍ਰਿਫਤਾਰ ਕਰ ਕੇ ਭੇਜਿਆ ਜੇਲ੍ਹ

0
1

ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਇੱਕ ਮਹਿਲਾ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਦੀਨਾ ਨਗਰ ਥਾਣੇ ਦੇ ਐਸਐਚਓ ਸੁਰਿੰਦਰ ਪਾਲ ਸਿੰਘ ਮੁਤਾਬਿਕ ਪੇਸ਼ੇ ਵਜੋਂ ਇਹ ਵਿਅਕਤੀ ਪੰਡਿਤ ਦੱਸਿਆ ਜਾ ਰਿਹਾ ਹੈ ਅਤੇ ਇਸ ਦੇ ਉੱਪਰ ਪਹਿਲਾਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਜੇਲ ਭੇਜ ਦਿੱਤਾ ਗਿਆ ਹੈ। ਪੀੜਤਾਂ ਦੇ ਪੁਲਿਸ ਕੋਲ ਦਿੱਤੇ ਬਿਆਨਾਂ ਮੁਤਾਬਕ ਉਹ ਰੇਲਵੇ ਸਟੇਸ਼ਨ ਦੇ ਨਜ਼ਦੀਕ ਆਪਣੇ ਘਰ ਨੂੰ ਜਾ ਰਹੀ ਸੀ ਕਿ ਮੁਲਜਮ ਨੇ ਉਸ ਨੂੰ ਰੋਕ ਕੇ ਉਸ ਨਾਲ ਛੇੜਛਾੜ ਕੀਤੀ ਸੀ।

LEAVE A REPLY

Please enter your comment!
Please enter your name here