ਪੰਜਾਬ ਮੱਸੇਵਾਲ ਸਕੂਲ ’ਚ ਅਧਿਆਪਕਾਂ ਦੀ ਕਮੀ ਤੋਂ ਮਾਪੇ ਪ੍ਰੇਸ਼ਾਨ/ ਪ੍ਰਿੰਸੀਪਲ ਨਾਲ ਮੁਲਾਕਾਤ ਕਰ ਕੇ ਉਠਾਇਆ ਮੁੱਦਾ/ ਸਿੱਖਿਆ ਮੰਤਰੀ ਤੋਂ ਖਾਲੀ ਅਸਾਮੀਆਂ ਛੇਤੀ ਭਰਨ ਦੀ ਮੰਗ By admin - July 10, 2026 0 1 Facebook Twitter Pinterest WhatsApp ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਮੱਸੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਗਰਮਾ ਗਿਆ ਹੈ। ਸਕੂਲ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਪ੍ਰਿੰਸੀਪਲ ਨਾਲ ਮੁਲਾਕਾਤ ਕਰ ਕੇ ਬੱਚਿਆਂ ਦੀ ਪੜਾਈ ਦੇ ਹੋ ਰਹੇ ਨੁਕਸਾਨ ਤੇ ਚਿੰਤਾ ਜਾਹਰ ਕੀਤੀ ਹੈ। ਮਾਪਿਆਂ ਮੁਤਾਬਕ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਅਧਿਆਪਕਾਂ ਦੀਆਂ 29 ਪੋਸਟਾਂ ਵਿਚੋਂ ਵਿੱਚੋਂ 11 ਪੋਸਟਾਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮਾਪਿਆਂ ਨੇ ਸਿੱਖਿਆ ਮੰਤਰੀ ਹਰਜੋਤ ਬੈਸ ਤੋਂ ਇਸ ਪਾਸੇ ਛੇਤੀ ਧਿਆਨ ਦੇਣ ਦੀ ਮੰਗ ਕੀਤੀ ਹੈ। ਮਾਪਿਆਂ ਨੇ ਦੱਸਿਆ ਕਿ ਸਕੂਲ ਵਿੱਚ ਕਈ ਵਿਸ਼ਿਆਂ ਦੇ ਅਧਿਆਪਕ ਨਾ ਹੋਣ ਕਾਰਨ ਬੱਚਿਆਂ ਨੂੰ ਨਿਯਮਤ ਪੜ੍ਹਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਨਜ਼ਰ ਆ ਰਹੀ ਹੈ। ਮਾਪਿਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੇ ਇਸ ਸਕੂਲ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਖਾਲੀ ਪਈਆਂ 11 ਅਧਿਆਪਕਾਂ ਦੀਆਂ ਪੋਸਟਾਂ ਨੂੰ ਜਲਦ ਤੋਂ ਜਲਦ ਭਰਨ ਲਈ ਲੋੜੀਂਦੇ ਕਦਮ ਚੁੱਕਣ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਮਾਪਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਅਧਿਆਪਕਾਂ ਦੀ ਘਾਟ ਦੂਰ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।