ਪੰਜਾਬ ਜਲੰਧਰ ’ਚ ਸੜਕ ਹਾਦਸੇ ਦੌਰਾਨ 1 ਮੌਤ, ਦੂਜਾ ਜ਼ਖਮੀ/ ਕਾਰ ਨੇ ਮੋਟਰ ਸਾਇਕਲ ਸਵਾਰਾਂ ਨੂੰ ਮਾਰੀ ਟੱਕਰ/ ਪੁਲਿਸ ਨੇ ਵਾਹਨ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ By admin - July 11, 2026 0 2 Facebook Twitter Pinterest WhatsApp ਜਲੰਧਰ-ਨਕੋਦਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ 19 ਸਾਲਾ ਵਿਕਾਸ ਤੇ ਉਸ ਦੇ ਸਾਥੀ ਅਭਿਸ਼ੇਕ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰ ਸਾਇਕਲ ਤੇ ਸਵਾਰ ਹੋ ਕੇ ਸਿੰਘਾ ਪਿੰਡ ਤੋਂ ਲਾਂਬੜਾ ਵੱਲ ਜਾ ਰਹੇ ਸੀ ਕਿ ਉਨ੍ਹਾਂ ਦੇ ਮੋਟਰ ਸਾਇਕਲ ਦੀ ਕਾਰ ਨਾਲ ਟੱਕਰ ਹੋ ਗਈ। ਪੁਲਿਸ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਸਿੰਘਾ ਪਿੰਡ ਦੇ ਪੰਚਾਇਤ ਮੈਂਬਰ ਜਿੰਦਾ ਨੇ ਦੱਸਿਆ ਕਿ ਦੋਵੇਂ ਬਾਈਕ ਸਵਾਰ ਉਨ੍ਹਾਂ ਦੇ ਪਿੰਡ ਦੇ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੜਕ ਸੁਰੱਖਿਆ ਪੁਲਿਸ ਫੋਰਸ ਨੇ ਬੰਦ ਹੋਈ ਆਵਾਜਾਈ ਨੂੰ ਚਾਲੂ ਕਰਵਾਇਆ। ਲਾਂਬੜਾ ਪੁਲਿਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।