ਪੰਜਾਬ ਅੰਮ੍ਰਿਤਸਰ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ/ 12 ਕਿੱਲੋ 9 ਗਰਾਮ ਹੈਰੋਇਨ ਕੀਤੀ ਨਸ਼ਟ/ ਖੰਨਾ ਪੇਪਰ ਮਿੱਲ ’ਚ ਨੇਪਰੇ ਚਾੜੀ ਕਾਰਵਾਈ By admin - July 11, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ 280 ਦੇ ਕਰੀਬ ਐਨਜੀਪੀਐਸ ਮਾਮਲਿਆਂ ਵਿਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਨਸ਼ਟ ਕੀਤਾ ਗਿਆ ਹੈ। ਖੰਨਾ ਪੇਪਰ ਮਿੱਲ ਵਿਖੇ ਡਰੱਗ ਡਿਸਪੋਜ਼ਲ ਕਮੇਟੀ ਦੀ ਮੌਜੂਦਗੀ ਵਿਚ 12.9 ਕਿਲੋਗ੍ਰਾਮ ਹੈਰੋਇਨ, ਲੱਖਾਂ ਦੀ ਗਿਣਤੀ ਵਿੱਚ ਨਸ਼ੀਲੇ ਕੈਪਸੂਲ ਅਤੇ ਗੋਲੀਆਂ, 4.38 ਲੱਖ ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 12 ਕਿਲੋਗ੍ਰਾਮ ਪੋਸਤ, 3.15 ਕਿਲੋਗ੍ਰਾਮ ਸਮੈਕ ਤੇ ਕਾਫੀ ਮਾਤਰਾ ਵਿਚ ਚਰਸ, ਗਾਂਜਾ, ਭੰਗ ਅਤੇ ਹੋਰ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਿੰਨੀ ਅਹਿਮ ਨਸ਼ਿਆਂ ਦੀ ਬਰਾਮਦਗੀ ਹੈ, ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਵੀ ਉਨ੍ਹਾਂ ਹੀ ਜ਼ਰੂਰੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਸਮੇਂ ਦੌਰਾਨ ਕਈ ਵੱਡੇ ਡਰੱਗ ਕਾਰਟਲਾਂ ਦਾ ਪਰਦਾਫਾਸ਼ ਕਰਕੇ ਹੈਰੋਇਨ, ਆਈਸ, ਫਾਰਮਾ ਡਰੱਗਜ਼, ਸਮੈਕ, ਚਰਸ, ਭੰਗ ਅਤੇ ਹੋਰ ਨਸ਼ੀਲੇ ਪਦਾਰਥ ਵੱਡੀ ਮਾਤਰਾ ਵਿੱਚ ਬਰਾਮਦ ਕੀਤੇ ਗਏ ਸਨ। ਇਨ੍ਹਾਂ ਸਾਰੀਆਂ ਬਰਾਮਦਗੀਆਂ ਨੂੰ ਅੱਜ ਡਰੱਗ ਡਿਸਪੋਜ਼ਲ ਕਮੇਟੀ ਦੀ ਮੌਜੂਦਗੀ ਵਿੱਚ ਨਸ਼ਟ ਕੀਤਾ ਗਿਆ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਪੰਜਾਬ ਪੁਲਿਸ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਇਸ ਦੇ ਬਾਵਜੂਦ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਲਗਾਤਾਰ ਸਫਲ ਕਾਰਵਾਈਆਂ ਕਰਦੀਆਂ ਹੋਈਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 1 ਜਨਵਰੀ 2026 ਤੋਂ ਹੁਣ ਤੱਕ 2,176 ਐਨਡੀਪੀਐਸ ਕੇਸਾਂ ਨਾਲ ਸਬੰਧਤ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਵਿੱਚ ਹੈਰੋਇਨ, ਆਈਸ (ਮੈਥਾਮਫੈਟਾਮਾਈਨ), ਕੋਕੀਨ, ਸਮੈਕ, ਪੋਸਤ ਅਤੇ ਹੋਰ ਸ਼ਡਿਊਲਡ ਡਰੱਗਜ਼ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਪੁਲਿਸ ਥਾਣਿਆਂ ਅਤੇ ਮਾਲਖਾਨਿਆਂ ਵਿੱਚ ਕਾਫ਼ੀ ਜਗ੍ਹਾ ਵੀ ਖਾਲੀ ਹੋਵੇਗੀ ਅਤੇ ਭਵਿੱਖ ਵਿੱਚ ਜ਼ਬਤ ਹੋਣ ਵਾਲੇ ਮਾਲ ਦੀ ਸੰਭਾਲ ਹੋਰ ਸੁਚੱਜੇ ਢੰਗ ਨਾਲ ਕੀਤੀ ਜਾ ਸਕੇਗੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਪੂਰੀ ਕਾਰਵਾਈ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ, ਏਡੀਸੀਪੀ ਇਨਵੈਸਟੀਗੇਸ਼ਨ ਜਗਵਿੰਦਰ ਸਿੰਘ, ਏਸੀਪੀ ਡਿਟੈਕਟਿਵ ਇੰਦਰਜੀਤ ਸਿੰਘ ਅਤੇ ਹੋਰ ਮੈਂਬਰਾਂ ਦੀ ਮੌਜੂਦਗੀ ਵਿੱਚ ਕਾਨੂੰਨੀ ਪ੍ਰੋਟੋਕੋਲ ਅਨੁਸਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਨਸ਼ਿਆਂ ਦੀ ਬਰਾਮਦਗੀ ਦੇ ਨਾਲ-ਨਾਲ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਦੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।