ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫਦ/ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ’ਚ ਕੀਤੀ ਮੁਲਾਕਾਤ/ ਨਿਗਮ ਚੋਣਾਂ ਦੌਰਾਨ ਸਰਕਾਰੀ ਧੱਕੇ ਦੀ ਕੀਤੀ ਸ਼ਿਕਾਇਤ

0
1

ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਪੰਜਾਬ ਸਰਕਾਰ ਦੀ ਨਗਰ ਨਿਗਮ ਪ੍ਰਧਾਨਾਂ ਦੀ ਚੋਣ ਦੌਰਾਨ ਹੋਏ ਧੱਕੇ ਦੀ ਸ਼ਿਕਾਇਤ ਕੀਤੀ ਹੈ। ਸੂਬਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਵਿਚ ਪਹੁੰਚੇ ਵਫਦ ਨੇ ਰਾਜਪਾਲ ਕੋਲ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦਾ ਮੁੱਦਾ ਚੁੱਕਿਆ ਹੈ।
ਰਾਜਪਾਲ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੌਰਾਨ ਸਰਕਾਰੀ ਧੱਕੇ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ ਅਤੇ ਹੁਣ ਪ੍ਰਧਾਨਾਂ ਦੀ ਚੋਣ ਦੌਰਾਨ ਵੀ ਉਹੀ ਵਤੀਰਾ ਅਪਨਾਇਆ ਜਾ ਰਿਹਾ ਹੈ, ਜਿਸ ਦੀ ਸ਼ਿਕਾਇਤ ਰਾਜਪਾਲ ਕੋਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਸਰਕਾਰ ਦੇ ਧੱਕੇ ਖਿਲਾਫ ਤਕੜੇ ਹੋ ਕੇ ਸੰਘਰਸ਼ ਵਿੱਢਿਆ ਜਾਵੇਗਾ।

LEAVE A REPLY

Please enter your comment!
Please enter your name here