ਪੰਜਾਬ ਮੋਗਾ ’ਚ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ/ ਕੇਂਦਰ ਤੇ ਪੰਜਾਬ ਸਰਕਾਰ ਖੋਲ੍ਹਿਆ ਮੋਰਚਾ/ 21 ਜੁਲਾਈ ਨੂੰ ਸੰਕੇਤਕ ਧਰਨੇ ਦਾ ਔਲਾਨ By admin - July 11, 2026 0 1 Facebook Twitter Pinterest WhatsApp ਮੋਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਇੱਕ ਅਹਿਮ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਸਾਨਾਂ ਨਾਲ ਜੁੜੇ ਕਈ ਅਹਿਮ ਮੁੱਦੇ ਉਠਾਏ ਅਤੇ ਸਰਕਾਰਾਂ ਤੋਂ ਤੁਰੰਤ ਹੱਲ ਦੀ ਮੰਗ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਭਾਰਤ–ਅਮਰੀਕਾ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 21 ਜੁਲਾਈ ਨੂੰ ਸੰਕੇਤਕ ਧਰਨਾ ਦਿੱਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਗੱਲ ਨਾ ਮੰਨੀ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸੇ ਕਾਰਨ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਸ ਸਮਝੌਤੇ ਦਾ ਡਟ ਕੇ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਇਸ ਮੁੱਦੇ ‘ਤੇ ਸਾਂਝਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕਰੇਗੀ, ਤਾਂ ਜੋ ਕਿਸਾਨਾਂ ਦੇ ਹੱਕਾਂ ਅਤੇ ਖੇਤੀਬਾੜੀ ਨੂੰ ਬਚਾਇਆ ਜਾ ਸਕੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਜੇਕਰ ਸਰਕਾਰ ਨੇ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਰਦਰਸ਼ਨ ਸਿੰਘ ਕਾਲੇਕੇ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਖੇਤੀਬਾੜੀ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚਣ ਦਾ ਖ਼ਤਰਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਮਰੀਕਾ ਤੋਂ ਖੇਤੀ ਉਤਪਾਦ ਬਿਨਾਂ ਡਿਊਟੀ ਜਾਂ ਘੱਟ ਟੈਕਸ ਦੇ ਭਾਰਤ ਵਿੱਚ ਆਉਣਗੇ, ਜਦਕਿ ਭਾਰਤੀ ਖੇਤੀ ਉਤਪਾਦਾਂ ‘ਤੇ ਅਮਰੀਕਾ ਵਿੱਚ ਟੈਕਸ ਲੱਗੇਗਾ, ਤਾਂ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲੇਗਾ ਅਤੇ ਉਹ ਆਰਥਿਕ ਸੰਕਟ ਵਿੱਚ ਫਸ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਇਸ ਸਮਝੌਤੇ ਦੇ ਵਿਰੋਧ ਵਿੱਚ 21 ਜੁਲਾਈ ਨੂੰ ਰਾਜਘਾਟ ਵਿਖੇ ਇੱਕ ਦਿਨ ਦਾ ਸੰਕੇਤਕ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ।