ਪੰਜਾਬ ਸਰਕਾਰ ਪੀਆਰਟੀਸੀ ਦੇ ਪਨਬੱਸ ਨੂੰ ਵੱਡਾ ਤੋਹਫਾ/ 696 ਨਵੀਆਂ ਬੱਸਾਂ ਪਾਉਣ ਨੂੰ ਦਿੱਤੀ ਹਰੀ ਝੰਡੀ/ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ

0
2

 

ਪੰਜਾਬ ਸਰਕਾਰ ਵੱਲੋਂ ਪਬਲਿਕ ਟਰਾਸਪੋਰਟ ਨੂੰ ਹੋਰ ਬਿਹਤਰ ਬਣਾਉਣ ਲਈ ਪਨਬੱਸ ਤੇ ਪੀਆਰਟੀਸੀ ਦੇ ਬੇੜੇ ਵਿਚ 696 ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ ਸਦਕਾ ਪੰਜਾਬ ਦੇਸ਼ ਦਾ ਸਭ ਤੋਂ ਵੱਧ ਸਰਕਾਰੀ ਬੱਸਾਂ ਵਾਲਾ ਸੂਬਾ ਬਣ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਸ਼ੋਕ ਲੇਲੈਂਡ ਕੰਪਨੀ ਨੂੰ 696 ਨਵੀਆਂ ਬੱਸਾਂ ਬਣਾਉਣ ਦਾ ਆਰਡਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੱਸਾਂ ਅੰਦਰ ਅਤੇ ਬਾਹਰ ਦੇ ਕੈਮਰਿਆਂ ਤੋਂ ਇਲਾਵਾ ਜੀਪੀਐਸ ਸਿਸਟਮ ਨਾਲ ਲੈਂਸ ਹੋਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ 696 ਨਵੀਆਂ ਬੱਸਾਂ ਵਿੱਚੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 309 ਅਤੇ ਪਨਬੱਸ ਵਿੱਚ 387 ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਨ੍ਹਾਂ ਦੇ ਸ਼ਾਮਲ ਹੋਣ ਨਾਲ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ। ਆਧੁਨਿਕ ਸਹੂਲਤਾਂ: ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸਾਰੀਆਂ ਬੱਸਾਂ ਕੈਮਰਿਆਂ  ਅਤੇ ਜੀ.ਪੀ.ਐੱਸ. ਸਿਸਟਮ ਨਾਲ ਲੈਸ ਹੋਣਗੀਆਂ। ਇਸ ਫੈਸਲੇ ਨਾਲ ਜਨਤਕ ਆਵਾਜਾਈ ਪ੍ਰਣਾਲੀ ਵਿੱਚ 56% ਦਾ ਵਾਧਾ ਹੋਵੇਗਾ ਅਤੇ ਆਮ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 1,156 ਨਵੀਆਂ ਬੱਸਾਂ ਅਤੇ ਵਾਲਵੋ ਬੱਸਾਂ ਦਾ ਕਾਫ਼ਲਾ ਵੀ ਸੜਕਾਂ ‘ਤੇ ਉਤਾਰਿਆ ਜਾ ਚੁੱਕਾ ਹੈ।

LEAVE A REPLY

Please enter your comment!
Please enter your name here