ਚੰਡੀਗੜ੍ਹ ਦੇ ਸੈਕਟਰ-26 ’ਚ ਤੇਜ਼ ਰਫਤਾਰੀ ਦਾ ਕਹਿਰ/ ਮਰਸੀਡੀਜ਼ ਕਾਰ ਨੇ ਦੋ ਨੌਜਵਾਨਾਂ ਨੂੰ ਮਾਰੀ ਟੱਕਰ/ ਵੀਡੀਓ ਵਾਇਰਲ, ਚਾਲਕ ਫਰਾਰ, ਪੁਲਿਸ ਕਰ ਰਹੀ ਭਾਰ

0
1

 

ਚੰਡੀਗੜ੍ਹ ਦੇ ਸੈਕਟਰ-26 ਸਥਿਤ ਇੱਕ ਡਿਸਕੋ ਕਲੱਬ ਦੇ ਬਾਹਰ ਹਾਲਾਤ ਇਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਦੋ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।  ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਦੌਰਾਨ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਕਾਰ ਸਵਾਰ ਨੌਜਵਾਨਾਂ ਤੇ ਕਾਰ ਚੜ੍ਹਾਉਂਦਾ ਦਿਖਾਈ ਦੇ ਰਿਹਾ ਹੈ।  ਪੁਲਿਸ ਨੇ ਮਾਮਲਾ ਦਰਜ ਕਰਕੇ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜ਼ਖ਼ਮੀਆਂ ਦੀ ਪਛਾਣ ਬਾਪੂਧਾਮ ਕਲੋਨੀ ਦੇ ਰਹਿਣ ਵਾਲੇ ਅਮਜਦ ਅਤੇ ਸੈਕਟਰ-44 ਦੇ ਰਹਿਣ ਵਾਲੇ ਅਲਾਇੰਸ ਪ੍ਰੀਤ ਵਜੋਂ ਹੋਈ ਹੈ। ਦੋਵਾਂ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੁੱਢਲੀ ਜਾਂਚ ਮੁਤਾਬਕ ਦੋਵੇਂ ਨੌਜਵਾਨ ਸ਼ਨੀਵਾਰ ਸ਼ਾਮ ਸੈਕਟਰ-26 ਸਥਿਤ ਡਿਸਕੋ ਕਲੱਬ ਪਹੁੰਚੇ ਸਨ। ਕਲੱਬ ਤੋਂ ਬਾਹਰ ਨਿਕਲਦੇ ਹੀ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਦੂਰ ਜਾ ਡਿੱਗੇ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਚਾਲਕ ਬਿਨਾਂ ਰੁਕੇ ਕਾਰ ਲੈ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਸੈਕਟਰ-26 ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਘਟਨਾ ਵਾਲੀ ਥਾਂ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਰਸੀਡੀਜ਼ ਕਾਰ ਅਤੇ ਉਸ ਦੇ ਚਾਲਕ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।
ਇਸੇ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਵੀ ਘਟਨਾ ਦੀਆਂ ਵੀਡੀਓ ਬਣਾਈਆਂ ਜੋ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀਆਂ ਨੇ।  ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ, ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਵਿੱਚ ਹਿੱਟ-ਐਂਡ-ਰਨ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here